Punjab

ਪੰਜਾਬ ‘ਚ ਮੁੜ ਸ਼ੁਰੂ ਹੋਈ ਇੰਟਰ ਸਟੇਟ ਬੱਸ ਸਰਵਿਸ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਇੰਟਰ ਸਟੇਟ ਬੱਸ ਸੇਵਾ ਮੁੜ ਤੋਂ ਸ਼ੁਰੂ ਹੋ ਗਈ ਹੈ। ਕੋਰੋਨਾ ਮਹਾਂਮਾਰੀ ਤੋਂ ਕਰੀਬ 7 ਮਹੀਨਿਆਂ ਬਾਅਦ ਇਹ ਬੱਸ ਸੇਵਾ ਬਹਾਲ ਹੋਈ ਹੈ। ਸਟੇਟ ਟਰਾਂਸਪੋਰਟ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਪੰਜਾਬ ਤੋਂ ਦੂਜਿਆਂ ਸੂਬਿਆਂ ਦੇ ਲਈ ਬੱਸਾਂ ਰਵਾਨਾ ਹੋਣਗੀਆਂ। ਹਰਿਆਣਾ, ਹਿਮਾਚਲ, ਚੰਡੀਗੜ੍ਹ ਲਈ ਬੱਸਾਂ ਰਵਾਨਾ ਹੋਣਗੀਆਂ। ਦਿੱਲੀ, ਰਾਜਸਥਾਨ, ਜੰਮੂ-ਕਸ਼ਮੀਰ ਲਈ ਵੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ।

ਕੋਰੋਨਾ ਮਹਾਂਮਾਰੀ ਕਾਰਨ ਇੰਟਰ ਸਟੇਟ ਬੱਸ ਸੇਵਾ ਨੂੰ ਬੰਦ ਕੀਤਾ ਗਿਆ ਸੀ, ਪਰ ਹੁਣ ਕੋਰੋਨਾ ਦੇ ਨਿਯਮਾਂ ਨੂੰ ਧਿਆਨ ‘ਚ ਰੱਖਦਿਆਂ ਹੋਇਆ ਇਹ ਸੇਵਾ ਮੁੜ ਬਹਾਲ ਕੀਤੀ ਗਈ ਹੈ। ਬੱਸਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਜਾਵੇਗਾ, ਸਵਾਰੀਆਂ ਨੂੰ ਕੋਰੋਨਾ ਨਿਯਮਾਂ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।