Punjab

ਸੁਨੀਲ ਜਾਖੜ ਨੇ ਅਸ਼ਵਨੀ ਸ਼ਰਮਾ ਨੂੰ ਖੇਤੀ ਕਾਨੂੰਨ ‘ਤੇ ਬਹਿਸ ਕਰਨ ਦੀ ਦਿੱਤੀ ਚੁਣੌਤੀ

‘ਦ ਖ਼ਾਲਸ ਬਿਊਰੋ:- ਖੇਤੀ ਕਾਨੂੰਨ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਟੁੱਟਣ ਤੋਂ ਬਾਅਦ ਜਿੱਥੇ ਕਿਸਾਨਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਐੈਲਾਨ ਕੀਤਾ ਹੈ, ਉੱਥੇ ਹੀ ਕਾਂਗਰਸ ਪਾਰਟੀ ਬੀਜੇਪੀ ‘ਤੇ ਹਮਲਾਵਰ ਹੋ ਗਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਚੁਣੌਤੀ ਦਿੱਤੀ ਹੈ।

ਸੁਨੀਲ ਜਾਖੜ ਦੀ ਅਸ਼ਵਨੀ ਸ਼ਰਮਾ ਨੂੰ ਚੁਣੌਤੀ 

ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕੇ ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ‘ਮੈਂ ਅਸ਼ਵਨੀ ਸ਼ਰਮਾ ਨੂੰ ਖੇਤੀ ਕਾਨੂੰਨ ‘ਤੇ ਬਹਿਸ ਲਈ ਸੱਦਾ ਦਿੰਦਾ ਹਾਂ, ਇਹ ਬਹਿਸ ਖੇਤੀਬਾੜੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਸਾਹਮਣੇ ਜਾਂ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰੱਖੀ ਜਾ ਸਕਦੀ ਹੈ। ਲੋਕਾਂ ਨੂੰ ਖੇਤੀ ਕਾਨੂੰਨ ਦੇ ਬਾਰੇ ਜਾਣਨ ਦਾ ਹੱਕ ਹੈ, ਉਨ੍ਹਾਂ ਨੂੰ ਆਪ ਇਸ ‘ਤੇ ਫ਼ੈਸਲਾ ਕਰਨ ਦਿੱਤਾ ਜਾਵੇ’।