ਫਰੀਦਕੋਟ (Faridkot) ਤੋਂ ਸੰਸਦ ਮੈਂਬਰ ਸਰਬਜੀਤ ਸਿੰਘ (Sarabjeet Singh) ਨੇ ਵੱਡਾ ਬਿਆਨ ਦਿੰਦਿਆਂ ਪੰਥਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ ਸੰਦੀਪ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਪਤਨੀ ਨੂੰ ਕਦੀ ਵੀ ਸਿਆਸਤ ਵਿੱਚ ਆਉਣ ਤੋਂ ਨਹੀਂ ਰੋਕਿਆ ਹੈ। ਜੇਕਰ ਉਹ ਚਾਹੁਣ ਤਾਂ ਸਿਆਸਤ ਵਿੱਚ ਆ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਗਤ ਵੀ ਇਹੀ ਚਾਹੁੰਦੀ ਹੈ ਕਿ ਉਹ ਸਿਆਸਤ ਵਿੱਚ ਆਉਣ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਹੋਰ ਅਕਾਲੀ ਦਲ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਨਾਮ ਵੀ ਅਕਾਲੀ ਦਲ ਦੇ ਨਾਮ ਨਾਲ ਬਣਾ ਕੇ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਉਹ ਅੰਮ੍ਰਿਤਪਾਲ ਦੇ ਬਾਹਰ ਆਉਣ ਤੋਂ ਬਾਅਦ ਨਵੀਂ ਪਾਰਟੀ ਬਣਾਉਣ ਦੀ ਗੱਲ ਕਹਿ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਸੀ ਕਿ ਅਕਾਲੀ ਦਲ ਦੇ ਬਾਗੀ ਧੜੇ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ।
ਇਹ ਵੀ ਪੜ੍ਹੋ – ਅਧਿਆਪਕ ਵੱਲੋਂ ਕੁੱਟਮਾਰ ਤੋਂ ਬਾਅਦ ਲੜਕੀ ਹਸਪਤਾਲ ‘ਚ ਦਾਖਲ: ਹੋਮਵਰਕ ਨਾ ਕਰਨ ‘ਤੇ ਮਿਲੀ ਸਜ਼ਾ