Punjab

ਲਿਵ-ਇਨ ਰਿਲੇਸ਼ਨ ਰਹਿਣ ਵਾਲਿਆਂ ਲਈ ਹਾਈਕੋਰਟ ਦਾ ਵੱਡਾ ਫੈਸਲਾ, ਲਿਵ-ਇਨ ਰਿਲੇਸ਼ਨ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ

ਚੰਡੀਗੜ੍ਹ : ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੇ ਜੋੜਿਆਂ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕਾਰਟ ਨੇ ਇੱਕ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਵਿੱਚ  ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਇੱਕ ਜੋੜੇ ਨੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਵਿੱਚ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਵਿਆਹੇ ਵਿਅਕਤੀ ਆਪਣੇ “ਮਾਤਾ-ਪਿਤਾ ਦਾ ਘਰ” ਛੱਡ ਕੇ ਵਿਆਹ ਤੋਂ ਪਹਿਲਾ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੇ ਹਨ, ਉਹ ਆਪਣੇ ਮਾਤਾ-ਪਿਤਾ ਦਾ “ਨਾਮ ਖ਼ਰਾਬ” ਕਰ ਰਹੇ ਹਨ,  ਅਤੇ  ਮਾਤਾ-ਪਿਤਾ ਦੇ ਮਾਣ ਅਤੇ ਸਨਮਾਨ ਦੇ ਨਾਲ ਰਹਿਣ ਦੇ ਅਧਿਕਾਰ ਦੀ ਵੀ ਉਲੰਘਣਾ ਕਰ ਰਹੇ ਹਨ।

ਹਾਈਕੋਰਟ ਨੇ ਕਿਹਾ ਕਿ  ਇਸ ਤੋਂ ਇਲਾਵਾ, ਪਹਿਲਾਂ ਤੋਂ ਹੀ ਵਿਆਹੇ ਹੋਣ ਤੋਂ ਬਾਅਦ ਸਹਿਮਤੀ ਵਾਲੇ ਰਿਸ਼ਤੇ ਵਿੱਚ ਰਹਿਣਾ ਨਾ ਸਿਰਫ਼ ਵਿਭਚਾਰ ਹੈ, ਸਗੋਂ ਦੂਜਾ ਵਿਆਹ ਵੀ ਹੈ, ਜੋ ਕਿ ਇੱਕ ਅਪਰਾਧ ਹੈ। ਅਦਾਲਤ ਅਨੁਸਾਰ ਅਜਿਹੇ ਮਾਮਲਿਆਂ ਵਿੱਚ ਪੁਲੀਸ ਨੂੰ ਸੁਰੱਖਿਆ ਦੇਣ ਦਾ ਹੁਕਮ ਦੇਣਾ ਇਨ੍ਹਾਂ ਰਿਸ਼ਤਿਆਂ ਨੂੰ ਮਾਨਤਾ ਦੇਣ ਦੇ ਬਰਾਬਰ ਹੋਵੇਗਾ। ਅਦਾਲਤ ਨੇ ਇਹ ਵੀ ਕਿਹਾ ਕਿ ਭਾਰਤ ਵਰਗੇ ਦੇਸ਼ ਵਿੱਚ ਵਿਆਹ ਇੱਕ ਪਵਿੱਤਰ ਬੰਧਨ ਹੈ ਅਤੇ ਸਮਾਜ ਦਾ ਆਧਾਰ ਹੈ।

ਅਦਾਲਤ ਨੇ ਕਿਹਾ, ”ਭਾਰਤੀ ਸੰਵਿਧਾਨ ਦੇ ਅਨੁਛੇਦ 21 ਦੇ ਤਹਿਤ ਗਾਰੰਟੀਸ਼ੁਦਾ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਅਧਿਕਾਰ ਵਿੱਚ ਸਨਮਾਨ ਨਾਲ ਜਿਊਣ ਦਾ ਅਧਿਕਾਰ ਸ਼ਾਮਲ ਹੈ ਅਤੇ ਪਟੀਸ਼ਨਕਰਤਾਵਾਂ ਵੱਲੋਂ ਆਪਣੇ ਮਾਤਾ-ਪਿਤਾ ਦੇ ਘਰੋਂ ਭੱਜ ਕੇ ਨਾ ਸਿਰਫ਼ ਪਰਿਵਾਰ ਦੀ ਬਦਨਾਮੀ ਹੋ ਰਹੀ ਹੈ, ਸਗੋਂ ਮਾਤਾ-ਪਿਤਾ ਦੇ ਮਾਣ ਅਤੇ ਸਨਮਾਨ ਨਾਲ ਜਿਉਣ ਦੇ ਅਧਿਕਾਰ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ।”

ਜੱਜ ਨੇ ਭਾਰਤ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਰੀਤੀ-ਰਿਵਾਜਾਂ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਅਜਿਹੇ ਜੋੜਿਆਂ ਨੂੰ ਸੰਵਿਧਾਨ ਦੀ ਧਾਰਾ 226 ਤਹਿਤ ਪੁਲਿਸ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਅਜਿਹਾ ਕਰਨ ਨਾਲ ਅਦਾਲਤ ਅਜਿਹੇ ‘ਨਜਾਇਜ਼ ਸਬੰਧਾਂ’ ਨੂੰ ਅਸਿੱਧੇ ਤੌਰ ‘ਤੇ ਆਪਣੀ ਸਹਿਮਤੀ ਦੇਵੇਗੀ ਦੇ ਸਮਾਨ ਹੋਣਾ।

ਅਦਾਲਤ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 21 ਸਾਰੇ ਨਾਗਰਿਕਾਂ ਨੂੰ ਜੀਵਨ ਦੀ ਆਜ਼ਾਦੀ ਦੀ ਗਰੰਟੀ ਦਿੰਦੀ ਹੈ, ਪਰ ਅਜਿਹੀ ਆਜ਼ਾਦੀ ਕਾਨੂੰਨ ਦੇ ਦਾਇਰੇ ਵਿੱਚ ਹੋਣੀ ਚਾਹੀਦੀ ਹੈ।

ਜੱਜ ਨੇ ਕਿਹਾ, “ਭਾਰਤੀ ਸੰਵਿਧਾਨ ਦੇ ਅਨੁਛੇਦ 21 ਦੇ ਤਹਿਤ, ਹਰ ਵਿਅਕਤੀ ਨੂੰ ਸ਼ਾਂਤੀ, ਸਨਮਾਨ ਅਤੇ ਇੱਜ਼ਤ ਨਾਲ ਰਹਿਣ ਦਾ ਅਧਿਕਾਰ ਹੈ, ਇਸ ਲਈ ਅਜਿਹੀਆਂ ਪਟੀਸ਼ਨਾਂ ਨੂੰ ਮਨਜ਼ੂਰੀ ਦੇ ਕੇ, ਅਸੀਂ ਗਲਤ ਕੰਮਾਂ ਨੂੰ ਉਤਸ਼ਾਹਿਤ ਕਰ ਰਹੇ ਹਾਂ ਅਤੇ ਕਿਤੇ ਨਾ ਕਿਤੇ ਇੱਕ ਅਪਰਾਧ ਹੈ।” ਧਾਰਾ 494 ਆਈਪੀਸੀ ਦੇ ਤਹਿਤ, ਅਤੇ ਦੂਜੇ ਜੀਵਨ ਸਾਥੀ ਅਤੇ ਬੱਚਿਆਂ ਦੇ ਸਨਮਾਨ ਨਾਲ ਰਹਿਣ ਦੇ ਅਧਿਕਾਰ ਦੀ ਉਲੰਘਣਾ ਹੈ।”

ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਹਰ ਲਿਵ-ਇਨ ਰਿਲੇਸ਼ਨਸ਼ਿਪ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ। ਦੋਹਾਂ ਦਾ ਰਿਸ਼ਤਾ ਵਿਆਹ ਵਰਗਾ ਨਹੀਂ ਹੈ ਕਿਉਂਕਿ ਇਸ ਵਿਚ ਵਿਆਹ ਦੇ ਗੁਣ ਨਹੀਂ ਹਨ। ਅਦਾਲਤ ਨੇ ਕਿਹਾ ਕਿ ਜੇਕਰ ਇਸ ਰਿਸ਼ਤੇ ਨੂੰ ਵਿਆਹ ਮੰਨਿਆ ਜਾਂਦਾ ਹੈ ਤਾਂ ਇਹ ਉਨ੍ਹਾਂ ਪਤਨੀ ਅਤੇ ਬੱਚਿਆਂ ਨਾਲ ਬੇਇਨਸਾਫੀ ਹੋਵੇਗੀ ਜੋ ਇਸ ਰਿਸ਼ਤੇ ਦੇ ਖਿਲਾਫ ਹਨ।