India Punjab

ਸ਼ਰਾਬ ਨੀਤੀ ‘ਚ ਗ੍ਰਿਫਤਾਰ ਵਿਅਕਤੀ ਦੀ ਮੰਗੀ ਜਾ ਰਹੀ! ਅੰਮ੍ਰਿਤਪਾਲ ਵਿਰੁੱਧ ਕਿਉਂ ਵਧਾਇਆ NSA

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਘੇਰਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਦੇ ਬਾਹਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ‘ਤੇ ਤੰਜ ਕੱਸਦਿਆਂ ਖਹਿਰਾ ਨੇ ਕਿਹਾ ਕਿ ਦਿੱਲੀ ਦੀ ਬਦਨਾਮ ਸ਼ਰਾਬ ਨੀਤੀ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਘਿਰੇ ਅਰਵਿੰਦ ਕੇਜਰੀਵਾਰ ਦੀ ਰਿਹਾਈ ਦੀ ਉਹ ਮੰਗ ਕਰ ਰਹੇ ਹਨ ਪਰ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦੇ ਹਨ ਕਿ ਡਿਬਰੂਗੜ੍ਹ ਜੇਲ ਵਿੱਚ NSA ਤਹਿਤ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰਾਂ ਵਿਰੁੱਧ ਕੀ ਦੋਸ਼ ਹਨ? ਉਨ੍ਹਾਂ ਦੀ NSA ਨਜ਼ਰਬੰਦੀ ਨੂੰ ਹੋਰ ਸਾਲ ਲਈ ਕਿਉਂ ਵਧਾਇਆ ਗਿਆ ਹੈ? ਜੇਕਰ ਉਹ ਕੇਜਰੀਵਾਲ ਦੀ ਰਿਹਾਈ ਦੀ ਮੰਗ ਕਰ ਸਕਦੇ ਹਨ ਤਾਂ ਅੰਮ੍ਰਿਤਪਾਲ ਨੂੰ ਕਿਉਂ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ।

ਜੇਕਰ ਆਮ ਆਦਮੀ ਪਾਰਟੀ ਆਪਣੇ ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾ ਰਹੀ ਹੈ ਤਾਂ ਕੀ ਭਗਵੰਤ ਮਾਨ ਪੰਜਾਬ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ  ਅਤੇ ਹੋਰਾਂ ਸਮੇਤ ਉਹਨਾਂ ਦੇ ਵਿਰੋਧੀਆਂ ਨੂੰ ਐਨ.ਐਸ.ਏ ਤਹਿਤ ਹਿਰਾਸਤ ਵਿੱਚ ਲੈ ਕੇ ਉਹੀ ਬਦਲਾਖੋਰੀ ਨਹੀਂ ਕਰ ਰਿਹਾ?

ਇਹ ਵੀ ਪੜ੍ਹੋ –    ਦੀਨਾਨਗਰ ਵਾਸੀਆਂ ਨੂੰ ਮੁੱਖ ਮੰਤਰੀ ਦੀ ਵੱਡੀ ਸੌਗਾਤ, ਇਕ ਘਰ ਦੀਆਂ 10-12 ਪੌੜੀਆਂ ਬਦਲ ਸਕਦੀਆਂ ਪਾਰਟੀ