ਸ਼੍ਰੋਮਣੀ ਅਕਾਲੀ ਦਲ (SAD) ਦੀ ਅਨੁਸ਼ਾਸਨੀ ਕਮੇਟੀ ਨੇ ਵੱਡਾ ਫੈਸਲਾ ਲੈਂਦਿਆਂ ਪਾਰਟੀ ਦੇ ਵਿਰੋਧ ਵਿੱਚ ਕੰਮ ਕਰ ਰਹੇ ਬਾਗੀ ਧੜੇ ਦੇ 8 ਲੀਡਰਾਂ ਨੂੰ ਪਾਰਟੀ ਵਿੱਚ ਕੱਢ ਦਿੱਤਾ ਹੈ। ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਖਾਰਜ ਕਰ ਦਿੱਤਾ ਹੈ। ਪਾਰਟੀ ਵਿੱਚੋਂ ਕੱਢੇ ਗਏ ਇਨ੍ਹਾਂ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਹਨ।
ਪਾਰਟੀ ਦਾ ਕਹਿਣਾ ਹੈ ਕਿ ਕੱਢੇ ਗਏ ਲੀਡਰਾਂ ਨੇ ਪਾਰਟੀ ਦੇ ਅਕਸ ਨੂੰ ਖਰਾਬ ਕੀਤਾ ਹੈ। ਪਾਰਟੀ ਨੇ ਦਿੱਤੀ ਜਾਣਕਾਰੀ ‘ਚ ਕਿਹਾ ਕਿ 26 ਜੂਨ 2024 ਨੂੰ ਹੋਈ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ ਸੀ ਜਿਸ ਵਿੱਚ ਉਪਰੋਕਤ ਸਾਰੇ ਆਗੂਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਜੋ ਵੀ ਕਹਿਣਾ ਚਾਹੁੰਦੇ ਹਨ, ਪਾਰਟੀ ਫੋਰਮ ਵਿੱਚ ਆ ਕੇ ਕਹਿਣ। .ਉਨ੍ਹਾਂ ਕਿਹਾ ਕਿ ਜੇਕਰ ਉਹ ਪਾਰਟੀ ਮੀਟਿੰਗ ਵਿੱਚ ਬੋਲਣ ਦੀ ਬਜਾਏ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਕਮਜ਼ੋਰ ਕਰਨ ਲਈ ਕੂੜ ਪ੍ਰਚਾਰ ਕਰਨਗੇ ਤਾਂ ਸਮਝਿਆ ਜਾਵੇਗਾ ਕਿ ਉਨ੍ਹਾਂ ਦਾ ਪਾਰਟੀ ਸੰਗਠਨ ਵਿੱਚ ਕੋਈ ਭਰੋਸਾ ਨਹੀਂ ਹੈ। ਪਾਰਟੀ ਨੇ ਕਿਹਾ ਕਿ ਬੀਬੀ ਜਗੀਰ ਨੇ ਪਾਰਟੀ ਵਿਰੁਧ ਕੰਮ ਕੀਤਾ ਹੈ। ਬੀਬੀ ਜਗੀਰ ਕੌਰ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਆਪਣਾ ਉਮੀਦਵਾਰ ਖੜਾ ਕੀਤਾ ਸੀ ਪਰ ਪਾਰਟੀ ਨੇ ਆਪਣਾ ਸਮਰਥਨ ਬਸਪਾ ਨੂੰ ਦਿੱਤਾ ਸੀ।
ਅੱਠ ਲੀਡਰਾਂ ਤੋਂ ਇਲਾਵਾ ਪਾਰਟੀ ਨੇ 7 ਵਿਧਾਨ ਸਭਾ ਦੇ ਹਲਕਾ ਇੰਚਾਰਜ ਵੀ ਹਟਾ ਦਿੱਤੇ ਹਨ। ਪਾਰਟੀ ਨੇ ਨਕੋਦਰ, ਭੁਲੱਥ, ਘਨੌਰ, ਸਨੌਰ,ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਹਲਕਿਆਂ ਵਿੱਚ ਆਪਣੇ ਇੰਚਾਰਜ ਹਟਾ ਦਿੱਤੇ ਹਨ।
ਦੱਸ ਦੇਈਏ ਕਿ ਅਕਾਲੀ ਦਲ ਦੀ ਲੋਕ ਸਭਾ ਵਿੱਚ ਸਿਰਫ ਇਕ ਸੀਟ ਹੀ ਆਈ ਸੀ, ਜਿਸ ਤੋਂ ਬਾਅਦ ਪਾਰਟੀ ਵਿੱਚ ਦੋ ਧੜੇ ਬਣ ਗਏ ਸਨ, ਪਾਰਟੀ ਦਾ ਅਕਾਲੀ ਧੜਾ ਸੁਖਬੀਰ ਸਿੰਘ ਬਾਦਲ ਤੋਂ ਅਸਤੀਫੇ ਦੀ ਮੰਗ ਕਰ ਰਿਹਾ ਹੈ ਪਰ ਸੁਖਬੀਰ ਅਸਤੀਫਾ ਦੇਣ ਲਈ ਤਿਆਰ ਨਹੀਂ ਹਨ। ਅੱਜ ਜਿਨ੍ਹਾਂ ਲੀਡਰਾਂ ਤੇ ਕਾਰਵਾਈ ਕੀਤੀ ਗਈ ਹੈ ਉਹ ਬਾਗੀ ਧੜੇ ਨਾਲ ਸਬੰਧਿਤ ਹਨ।
ਇਹ ਵੀ ਪੜ੍ਹੋ – ਘੱਟ ਫੰਡ ਮਿਲਣ ਦੇ ਬਾਵਜੂਦ ਪੰਜਾਬ ਦੇ ਖਿਡਾਰੀਆਂ ਕੀਤੀ ਕਮਾਲ, ਪੈਰਿਸ ਓਲਿੰਪਕ ‘ਚ ਭੇਜੇ ਇੰਨੇ ਖਿਡਾਰੀ