ਹਰਿਆਣਾ ਸਰਕਾਰ (Haryana Government) ਵੱਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਵਾਲੇ ਅਫਸਰਾਂ ਨੂੰ ਬਹਾਦਰੀ ਪੁਰਸਕਾਰ ਦੇਣ ਦੇ ਵਿਰੋਧ ਵਿੱਚ ਕੱਲ੍ਹ 1 ਅਗਸਤ ਨੂੰ ਕਿਸਾਨਾਂ ਵੱਲੋਂ ਪੂਰੇ ਦੇਸ਼ ਭਰ ਵਿੱਚ ਭਾਜਪਾ ਸਰਕਾਰ ਦਾ ਪੁਤਲਾ ਦਹਿਨ ਤਹਿਤ ਪ੍ਰਦਰਸ਼ਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੀਨੀਅਰ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜੋ 6 ਪੁਲਿਸ ਅਫਸਰਾਂ ਨੂੰ ਬਹਾਦਰੀ ਐਵਾਰਡ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ। ਉਸ ਦੇ ਵਿਰੋਧ ਵਿੱਚ ਕੱਲ੍ਹ 1 ਅਗਸਤ ਨੂੰ ਮੋਦੀ ਸਰਕਾਰ ਦੀ ਅਰਥੀ ਸਾੜੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਭੂ ਬਾਰਡਰ ‘ਤੇ ਵੀ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੱਲ੍ਹ11 ਵਜੇ ਅੰਮ੍ਰਿਤਸਰ ਦੇ ਕੰਪਨੀ ਬਾਗ ਵਿੱਚ ਇਕੱਠੇ ਹੋ ਕੇ ਡੀ.ਸੀ ਦਫਤਰ ਨੂੰ ਮਾਰਚ ਕਰਨਗੇ। ਡੀ.ਸੀ ਦਫਤਰ ਦੇ ਨਜ਼ਦੀਕ ਪਹੁੰਚ ਕੇ ਪੁਰਾਣੇ ਸੀਪੀ ਦਫਤਰ ਪਾਰਕਿੰਗ ਦੀ ਜਗ੍ਹਾ ਵਿੱਚ ਪ੍ਰਦਰਸ਼ਨ ਕਰਨਗੇ।
ਦੱਸ ਦੇਈਏ ਕਿ ਦੂਜੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਆਪਣੀਆਂ ਰਹਿੰਦਿਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ ਪਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸੰਭੂ ਬਾਰਡਰ ਟੱਪਣ ਨਹੀਂ ਦਿੱਤਾ। ਹਰਿਆਣਾ ਪੁਲਿਸ ਨੇ ਸਖਤੀ ਵਰਤਦਿਆਂ ਕਿਸਾਨਾਂ ਨੂੰ ਰਸਤੇ ਵਿੱਚ ਰੋਕ ਲਿਆ ਸੀ। ਇਸ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਆਈਪੀਐਸ ਜਸ਼ਨਦੀਪ ਸਿੰਘ ਰੰਧਾਵਾ, ਆਈਪੀਐਸ ਸ਼ਿਵਾਸ ਕਬਿਰਾਜ, ਆਈਪੀਐਸ ਸੁਮਿਤ ਕੁਮਾਰ, ਅਮਿਤ ਭਾਟੀਆ ਡੀਐਸਪੀ, ਰਾਮ ਕੁਮਾਰ ਡੀਐਸਪੀ ਅਤੇ ਨਰੇਂਦਰ ਸਿੰਘ ਡੀਐਸਪੀ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ, ਜਿਸ ਦਾ ਕਿਸਾਨਾਂ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸੇ ਤਹਿਤ ਕੱਲ੍ਹ ਕਿਸਾਨ ਦੇਸ਼ ਭਰ ਵਿੱਚ ਇਸ ਦਾ ਵਿਰੋਧ ਕਰਨਗੇ।
ਇਹ ਵੀ ਪੜ੍ਹੋ – ਕੈਨੇਡਾ ਰਹਿੰਦੀ ਪਤਨੀ ਤੋਂ ਤੰਗ ਆ ਕੇ ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ