ਗਿੱਦੜਬਾਹਾ(Gidderbaha) ਜ਼ਿਮਨੀ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ (AAP) ਨੇ ਕਮਰ ਕੱਸ ਲਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਗਿੱਦੜਬਾਹਾ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਹੈ। ਪਾਰਟੀ ਇਸ ਸੀਟ ਨੂੰ ਹਰ ਹੀਲੇ ਜਿੱਤਣਾ ਚਾਹੁੰਦੀ ਹੈ ਕਿਉਂਕਿ ਇਸ ਸੀਟ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ, ਜੋ ਹੁਣ ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਮੁੱਖ ਮੰਤਰੀ ਦੇ ਦੌੌਰੇ ਮੌਕੇ ਉਨ੍ਹਾਂ ਨਾਲ ‘ਆਪ’ ਦੇ ਹਲਕਾ ਇੰਚਾਰਜ ਤੇ ਸਹਿ-ਇੰਚਾਰਜ ਕੈਬਨਿਟ ਮੰਤਰੀ ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੀ ਮੌਜੂਦ ਸਨ।
ਇਸ ਦੇ ਨਾਲ ਹੀ ਦੂਜੀਆਂ ਵਿਰੋਧੀ ਪਾਰਟੀਆਂ ਨੇ ਵੀ ਇਸ ਸੀਟ ਨੂੰ ਲੈ ਕੇ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਵੱਲੋਂ ਇਸ ਹਲਕੇ ਤੋਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਉਤਾਰਨ ਦੀ ਚਰਚਾ ਚੱਲ ਰਹੀ ਹੈ, ਕਿਉਂਕਿ ਉਹ ਇੱਥੋਂ ਪਹਿਲਾਂ ਵੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਆਪਣਾ ਦਾਅ ਖੇਡ ਸਕਦਾ ਹੈ।
ਇਸ ਦੇ ਨਾਲ ਹੀ ਇਹ ਸੀਟ ਇਸ ਕਰਕੇ ਵੀ ਲੋਕਾਂ ਦਾ ਧਿਆਨ ਖਿੱਚ ਰਹੀ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਲ ਜੇਲ੍ਹ ਵਿੱਚ ਬੰਦ ਭਗਵੰਤ ਸਿੰਘ ਪ੍ਰਧਾਨ ਮੰਤਰੀ ਉਰਫ ਬਾਜੇਕੇ ਵੀ ਨੇ ਇਸ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਜੇਕਰ ਉਹ ਆਪਣੇ ਕਾਗ਼ਜ਼ ਭਰਦਾ ਹੈ ਤਾਂ ਇਸ ਸੀਟ ਤੇ ਮੁਕਾਬਲਾ ਰੌਚਕ ਹੋ ਸਕਦਾ ਹੈ।
ਇਹ ਵੀ ਪੜ੍ਹੋ – ਮਾਨ ਸਰਕਾਰ ਨੇ ਬੀਬੀਆਂ ਨੂੰ ਸਰਕਾਰੀ ਬੱਸਾਂ ’ਚ ਦਿੱਤੇ 1,548 ਕਰੋੜ ਦੇ ਮੁਫ਼ਤ ਝੂਟੇ, ਬੀਬੀਆਂਂ ਨੇ ਲਾਏ 32.46 ਕਰੋੜ ਤੋਂ ਵੱਧ ਗੇੜੇ