ਆਮ ਆਦਮੀ ਪਾਰਟੀ (AAP) ਨੇ ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Election) ਲਈ ਕਮਰ ਕੱਸੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ ਹਰਿਆਣਾ ਵਿੱਚ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਦੇ ਕੁਰਕਸ਼ੇਤਰ ਦੀ ਅਨਾਜ ਮੰਡੀ ਵਿੱਚ ਰੈਲੀ ਦੌਰਾਨ ਹਰਿਆਣਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 43 ਹਜ਼ਾਰ ਨੌਕਰੀਆਂ ਦਿੱਤੀਆਂ ਹਨ ਪਰ ਹਰਿਆਣਾ ਸਰਕਾਰ ਆਪਣੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਬਜਾਏ ਰੂਸ ਅਤੇ ਯੂਕਰੇਨ ਦੀ ਜੰਗ ਵਿੱਚ ਭੇਜ ਰਹੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਕਰੀਆਂ ਦੇਣ ਸਮੇਂ ਇਕ ਵੀ ਪੈਸਾ ਤੱਕ ਨਹੀਂ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਦਿੱਤੀ ਜਾ ਰਹੀ ਫਰੀ ਬਿਜਲੀ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਦੇ 90% ਘਰਾਂ ਵਿੱਚ ਬਿਜਲੀ ਦਾ ਬਿੱਲ ਜੀਰੋ ਆ ਰਿਹਾ ਹੈ। ਉਨ੍ਹਾਂ ਭਾਜਪਾ ‘ਤੇ ਵੱਡਾ ਇਲਜਾਮ ਲਗਾਉਂਦਿਆਂ ਕਿਹਾ ਕਿ ਭਾਜਪਾ ਧਰਮ ਦੀ ਰਾਜਨੀਤੀ ਕਰਦੀ ਹੈ ਪਰ ਆਮ ਆਦਮੀ ਪਾਰਟੀ ਭਲਾਈ ਦੇ ਕੰਮ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 1.70 ਕਰੋੜ ਲੋਕ ਮੁਹੱਲਾ ਕਲੀਨਕ ਵਿੱਚੋਂ ਇਲਾਜ ਕਰਵਾ ਕੇ ਠੀਕ ਹੋਏ ਹਨ।
ਦੱਸ ਦੇਈਏ ਕਿ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ 90 ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਲਈ ਪਾਰਟੀ ਆਪਣੀ ਪੂਰੀ ਲੀਡਰਸ਼ਿਪ ਸਮੇਤ ਚੋਣ ਜਿੱਤਣ ਲਈ ਪੂਰਾ ਜ਼ੋਰ ਲਗਾ ਰਹੀ ਹੈ। ਪਾਰਟੀ ਵੱਲੋਂ ਪੂਰੇ ਹਰਿਆਣਾ ਵਿੱਚ 12 ਅਗਸਤ ਤੱਕ 45 ਰੈਲੀਆਂ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ – ਅਮਿਤ ਸ਼ਾਹ ਪਹੁੰਚੇ ਚੰਡੀਗੜ੍ਹ, ਵੱਡੇ ਪ੍ਰਜੈਕਟ ਦਾ ਕੀਤਾ ਉਦਘਾਟਨ