India Khetibadi

ਹਰਿਆਣਾ ’ਚ ਸਾਰੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦਾ ਐਲਾਨ, 133 ਕਰੋੜ ਦਾ ਬਕਾਇਆ ਕਰਜ਼ਾ ਵੀ ਮੁਆਫ਼

ਬਿਉਰੋ ਰਿਪੋਰਟ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕੁਰੂਕਸ਼ੇਤਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਹੀ ਕਿਸਾਨਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਸੈਣੀ ਨੇ ਸੂਬੇ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦਾ ਐਲਾਨ ਕੀਤਾ ਹੈ। ਐਮਐਸਪੀ ਗਾਰੰਟੀ ਐਕਟ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਕਿਸਾਨਾਂ ਨੂੰ ਸੀਐਮ ਸੈਣੀ ਨੇ ਖੁਸ਼ਖਬਰੀ ਦਿੱਤੀ ਹੈ। ਇਸ ਨਾਲ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਵੇਗਾ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕੁਰੂਕਸ਼ੇਤਰ ਵਿੱਚ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ, ਅਸੀਂ ਘੱਟੋ ਘੱਟ ਸਮਰਥਨ ਮੁੱਲ ’ਤੇ 14 ਫਸਲਾਂ ਖ਼ਰੀਦਦੇ ਰਹੇ ਹਾਂ, ਪਰ ਹੁਣ ਤੋਂ ਹਰਿਆਣਾ ਸਰਕਾਰ 9 ਨਵੀਆਂ ਫਸਲਾਂ ਵੀ ਖ਼ਰੀਦੇਗੀ।

ਕਿਸਾਨਾਂ ਦਾ 133 ਕਰੋੜ 55 ਲੱਖ ਰੁਪਏ ਦਾ ਬਕਾਇਆ ਕਰਜ਼ਾ ਵੀ ਮੁਆਫ਼

ਉਨ੍ਹਾਂ ਕਿਹਾ ਕਿ ਹੁਣ ਸਰਕਾਰ ਸੂਬੇ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨਵੀਂ ਤਕਨੀਕ ਦੀ ਵਰਤੋਂ ਕਰਕੇ ਝੂਠ ਫੈਲਾ ਕੇ ਸਰਕਾਰ ਬਣਾਉਣਾ ਚਾਹੁੰਦੀ ਹੈ, ਲੋਕਾਂ ਨੂੰ ਬਚ ਕੇ ਰਹਿਣਾ ਪਵੇਗਾ।