Punjab

ਅਕਾਲੀ ਦਲ ਨੇ ਨਵੀਂ ਕੋਰ ਕਮੇਟੀ ਦਾ ਕੀਤਾ ਐਲਾਨ, ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ

ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਨਵੀਂ ਕੋਰ ਕਮੇਟੀ ਬਣਾ ਦਿੱਤੀ ਗਈ ਹੈ। ਇਸ ਵਿੱਚ ਕੁੱਲ 23 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਾਰ ਵਿਸ਼ੇਸ਼ ਮੈਂਬਰ ਸੱਦੇ ਗਏ ਹੋਣਗੇ। ਇਨ੍ਹਾਂ 23 ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਰਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ.ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ.ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ.ਕੇ.ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਲ ਹਨ।

ਇਸ ਦੇ ਨਾਲ ਹੀ ਸੰਸਦ ਵਿੱਚ ਪਾਰਟੀ ਦੇ ਆਗੂ ਦੇ ਨਾਲ-ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਨੂੰ ਵਿਸ਼ੇਸ਼ ਮੈਂਬਰ ਬਣਾਇਆ ਗਿਆ ਹੈ।

ਦੱਸ ਦੇਈਏ ਕਿ ਅਕਾਲੀ ਦਲ ਦੇ ਵਿੱਚ ਇਕ ਧੜਾ ਬਗਾਵਤ ਕਰ ਰਿਹਾ ਹੈ, ਜੋ ਸੁਖਬੀਰ ਸਿੰਘ ਬਾਦਲ ਤੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਮੰਗ ਰਿਹਾ ਹੈ। ਇਸ ਕਰਕੇ ਉਨ੍ਹਾਂ ਲੀਡਰਾਂ ਨੂੰ ਬਾਹਰ ਕਰਕੇ ਪੁਰਾਣੀ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਨਵੀਂ ਕੋਰ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਧੜੇ ਨਾਲ ਸਬੰਧਿਤ ਲੀਡਰ ਹੀ ਸ਼ਾਮਲ ਹਨ।

ਇਹ ਵੀ ਪੜ੍ਹੋ –   ਕ੍ਰਿਪਟੋਕਰੰਸੀ ਘੁਟਾਲੇ ‘ਚ ਈ.ਡੀ ਦੀ ਵੱਡੀ ਕਾਰਵਾਈ, ਰੇਡ ਮਾਰ ਜ਼ਬਤ ਕੀਤੇ ਕਈ ਦਸਤਾਵੇਜ਼