Punjab

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਵਾਪਰਿਆ ਭਿਆਨਕ ਹਾਦਸਾ, ਛਾਇਆ ਮਾਤਮ

ਬਠਿੰਡਾ (Bathinda) ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ (Chandigarh National Highway) ’ਤੇ ਪੈਂਦੇ ਕਸਬਾ ਰਾਮਪੁਰ ਫੂਲ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਪਿਓ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰਾਮਪੁਰ ਓਵਰਬ੍ਰਿਜ ਨੇੜੇ ਇਕ ਕਾਰ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ। ਜਾਣਕਾਰੀ ਮੁਤਾਬਕ ਸਫੈਦ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ ਵੱਲ ਜਾ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਦੇ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ ‘ਤੇ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੀਆਂ ਅਗਲੀਆਂ ਸੀਟਾਂ ‘ਤੇ ਬੈਠੇ ਦੋਵੇਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਵਿਅਕਤੀ ਪਿਛਲੀ ਸੀਟ ‘ਤੇ ਬੈਠਾ ਸੀ, ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਪਰ ਉਸ ਦੀ ਵੀ ਰਸਤੇ ਵਿੱਚ ਹੀ ਮੌਤ ਹੋ ਗਈ।

ਦੱਸ ਦੇਈਏ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਟਿੱਪਰ ਦੇ ਅੰਦਰ ਤੱਕ ਜਾ ਵੜੀ। ਲੰਬੇ ਸਮੇਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕਾਂ ਦੀ ਪਹਿਚਾਣ ਹਿਮਾਂਸ਼ੂ ਵਾਸੀ ਬਠਿੰਡਾ, ਉਸ ਦੇ ਪਿਤਾ ਸਤੀਸ਼ ਕੁਮਾਰ ਵਾਸੀ ਨਵੀਂ ਬਸਤੀ ਬਠਿੰਡਾ ਅਤੇ ਦੋਸਤ ਵਿਕਰਮ ਵਾਸੀ ਮਸਜਿਦ ਵਾਲੀ ਗਲੀ ਬਠਿੰਡਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ –   ਵਕਫ ਬੋਰਡ ਦੀਆਂ ਸ਼ਕਤੀਆਂ ਹੋਣਗੀਆਂ ਘੱਟ! ਕੇਂਦਰ ਸਰਕਾਰ ਨੇ ਕੱਸੀ ਕਮਰ