ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਚੇਅਰਪਰਸਨ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਸਤਬੀਰ ਕੌਰ ਬੇਦੀ (Satbir Kaur Bedi) ਵੱਲੋਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਤਬੀਰ ਕੌਰ ਬੇਦੀ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਸਤਬੀਰ ਕੌਰ ਬੇਦੀ ਨੂੰ ਪੰਜਾਬ ਦੀ ਵਿਰੋਧੀ ਧਿਰ ਪਹਿਲਾਂ ਹੀ ਨਿਸ਼ਾਨਾ ਬਣਾ ਚੁੱਕੀ ਹੈ। ਜਦੋਂ ਉਨ੍ਹਾਂ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਸੀ ਤਾਂ ਵਿਰੋਧੀ ਧਿਰ ਦਿੱਲੀ ਦੇ ਅਫਸਰਾਂ ਨੂੰ ਪੰਜਾਬ ਵਿੱਚ ਲਗਾਉਣ ਦੇ ਇਲਜਾਮ ਲਗਾਏ ਗਏ ਸਨ। ਪਿਛਲੇ ਕੁਝ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਬੇਦੀ ਕੋਲੋ ਜਿੰਮੇਵਾਰੀ ਲੈ ਕੇ ਕਿਸੇ ਹੋਰ ਨੂੰ ਦੇ ਸਕਦੇ ਹਨ। ਫਿਲਹਾਲ ਉਨ੍ਹਾਂ ਦਾ ਵਾਧੂ ਚਾਰਜ ਸਿੱਖਿਆ ਵਿਭਾਗ ਦੇ ਨਿੱਜੀ ਸਕੱਤਰ ਨੂੰ ਸੌਂਪਿਆ ਗਿਆ ਹੈ।
ਇਹ ਵੀ ਪੜ੍ਹੋ – ਬੰਗਲਾਦੇਸ਼ ਦੇ ਮੁੱਦੇ ਤੇ ਭਾਰਤ ਸਰਕਾਰ ਚਿੰਤਤ, ਸਰਬ ਪਾਰਟੀ ਮੀਟਿੰਗ ਬੁਲਾਈ