Punjab

ਮਜੀਠੀਆ ਆਖ਼ਰ SIT ਅੱਗੇ ਹੋਏ ਪੇਸ਼! ਲਾਰੇਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਸਰਕਾਰ ਬਾਰੇ ਦਿੱਤਾ ਵੱਡਾ ਬਿਆਨ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਡਰੱਗ ਮਾਮਲੇ ਦੀ ਜਾਂਚ ਕਰ ਰਹੀ SIT ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਨੇ ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ’ਤੇ ਕਾਫੀ ਨਿਸ਼ਾਨੇ ਸਾਧੇ। ਉਨ੍ਹਾਂ ਮੁੱਖ ਮੰਤਰੀ ’ਕੇ ਤੰਜ਼ ਕੱਸਦਿਆਂ ਕਿਹਾ ਕਿ ਮੇਰੀ ਜਾਂਚ ਲਈ ਬਣਾਈ SIT ਦਾ ਇੰਚਾਰਜ ਤਾਂ ਮੁੱਖ ਮੰਤਰੀ ਹੋਣਾ ਚਾਹੀਦਾ ਹੈ।

ਦਰਅਸਲ ਡਰੱਗ ਮਾਮਲੇ ਦੀ ਜਾਂਚ ਕਰ ਰਹੀ SIT ਨੇ ਅੱਜ ਲਈ ਤਬਲ ਕੀਤਾ ਸੀ ਜਿਸ ਦੇ ਤਹਿਤ ਮਜੀਠੀਆ ਅੱਜ ਸਵੇਰੇ SIT ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾਂ ਜਦੋਂ ਮਜੀਠੀਆ ਨੂੰ SIT ਪਟਿਆਲਾ ਵੱਲੋਂ ਸੰਮਨ ਜਾਰੀ ਕੀਤੇ ਗਏ ਸਨ ਤਾਂ, ਉਹ ਚੰਡੀਗੜ੍ਹ ਅਦਾਲਤ ’ਚ ਪੇਸ਼ ਹੋਣ ਕਾਰਨ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਜਿਸ ਕਰਕੇ ਉਨ੍ਹਾਂ ਨੇ ਚਿੱਠੀ ਲਿਖ ਕੇ ਨਾ ਪੇਸ਼ ਹੋਣ ਦਾ ਕਾਰਨ ਦੱਸਿਆ ਸੀ।

ਯਾਦ ਰਹੇ 20 ਦਸੰਬਰ 2021 ਨੂੰ ਐਨਡੀਪੀਐਸ ਐਕਟ ਤਹਿਤ ਤਤਕਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਖ਼ਿਲਾਫ਼ ਮੁਹਾਲੀ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਮਜੀਠੀਆ ਨੂੰ ਬਾਅਦ ਵਿੱਚ ਇਸ ਮਾਮਲੇ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ।

ਅੱਜ ਪੇਸ਼ੀ ਤੋਂ ਪਹਿਲਾਂ ਮਜੀਠੀਆ ਲੇ ਕਿਹਾ ਕਿ ਜਿਹੜੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਂਚ ਕਰਨੀ ਚਾਹੀਦੀ ਸੀ ਉਸ ਦੀ ਤਾਂ ਭਗਵੰਤ ਮਾਨ ਇੰਟਰਵਿਊ ਕਰਵਾ ਰਹੇ ਹਨ, ਅਤੇ ਜਿਹੜੇ ਬੰਦੇ ਨੂੰ ਜ਼ਮਾਨਤ ਮਿਲੀ ਹੈ ਉਸ ਨੂੰ ਤਲਬ ਕਰ ਰਹੇ ਹਨ।