India Punjab

ਕੇਂਦਰ ਸਰਕਾਰ ਵਕਫ ਬੋਰਡ ‘ਚ ਕਰ ਰਹੀ ਸੋਧ! ਸੁਖਬੀਰ ਬਾਦਲ ਨੇ ਕੇਂਦਰ ਨੂੰ ਦਿੱਤੀ ਮੱਤ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕੇਂਦਰ ਸਰਕਾਰ ਨੂੰ ਵਕਫ ਬੋਰਡ (Waqf Board) ਦੇ ਮਾਮਲੇ ਵਿੱਚ ਵੱਡੀ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੂੰ ਮੁਸਲਿਮ ਭਾਈਚਾਰੇ ਨੂੰ ਭਰੋਸੇ ਵਿੱਚ ਲਏ ਬਿਨਾਂ ਵਕਫ ਬੋਰਡ ਵਿੱਚ ਸੋਧ ਬਾਰੇ ਕੋਈ ਵੀ ਫੈਸਲਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਵਕਫ਼ ਬੋਰਡ ਦੀਆਂ ਸੰਪਤੀਆਂ ਦੀ ਸਾਂਭ-ਸੰਭਾਲ ਦਾ ਮੁੱਦਾ ਹੈ, ਮੁਸਲਿਮ ਭਾਈਚਾਰੇ ਨੂੰ ਸਾਰੀਆਂ ਪ੍ਰਸਤਾਵਿਤ ਸੋਧਾਂ ਦੇ ਨਾਲ ਬੋਰਡ ‘ਤੇ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਨਜ਼ੂਰੀ ਜ਼ਰੂਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਡਾ ਇਲਜਾਮ ਲਗਾਉਂਦਿਆਂ ਕਿਹਾ ਕਿ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਿਆ ਹੈ ਅਤੇ ਹੁਣ ਵਕਫ ਬੋਰਡ ਤੇ ਵਿੱਚ ਬਦਲਾਅ ਕਰ ਰਹੇ ਹਨ।

ਸੁਖਬੀਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਬਣਾਈ ਹੈ। ਇਸ ਨਾਲ ਸਿੱਖ ਕੌਮ ਵਿੱਚ ਭਾਰੀ ਸਹਿਮ ਦਾ ਮਾਹੌਲ ਹੈ ਅਤੇ ਸਮੁੱਚੀ ਕੌਮ ਦੁਖੀ ਹੈ। ਘੱਟ ਗਿਣਤੀ ਭਾਈਚਾਰਿਆਂ ਨੂੰ ਭਰੋਸੇ ਵਿਚ ਲਏ ਬਿਨਾਂ ਅਜਿਹੇ ਇਕਪਾਸੜ ਫੈਸਲੇ ਉਨ੍ਹਾਂ ਦੀ ਬੇਗਾਨਗੀ ਦਾ ਕਾਰਨ ਬਣਦੇ ਹਨ ਅਤੇ ਇਸ ਤੋਂ ਬਚਣਾ ਚਾਹੀਦਾ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਵਕਫ ਬੋਰਡ ਵਿੱਚ ਕੁਝ ਸੋਧਾਂ ਕਰਨ ਜਾ ਰਹੀ ਹੈ, ਜਿਸ ਨਾਲ ਵਕਫ ਬੋਰਡ ਕਮਜੋਰ ਹੋਵੇਗਾ। ਮੁਸਲਿਮ ਭਾਈਚਾਰੇ ਵੱਲੋਂ ਇਸ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ –  ਮਾਨਸਾ ਦੇ ਸ਼ਰਧਾਲੂਆਂ ਦੀ ਟ੍ਰਾਲੀ ਪਲ਼ਟੀ! 25 ਗੰਭੀਰ ਜ਼ਖ਼ਮੀ! 4 ਤੋਂ 11 ਸਾਲ ਦੇ ਬੱਚੇ ਵੀ ਸ਼ਾਮਲ