ਇੰਗਲੈਂਡ (England) ਵਿੱਚ ਸੱਤ ਪੰਜਾਬੀਆਂ ਨੂੰ ਖੇਡ ਮੇਲੇ ਵਿੱਚ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਹੈ। ਇੰਗਲੈਂਡ ਦੇ ਈਸਟ ਮਿਡਲੈਂਡ ਦੇ ਡਰਬੀ ਵਿੱਚ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਸਾਬਤ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਕਬੱਡੀ ਟੂਰਨਾਮੈਂਟ ਵਿੱਚ ਬੰਦੂਕ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਿੰਸਾ ਫੈਲਾਉਣ ਦਾ ਦੋਸ਼ ਸਿੱਧ ਹੋਇਆ ਹੈ।
ਡਰਬੀਸ਼ਾਇਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਇਕ ਕਬੱਡੀ ਟੂਰਨਾਮੈਂਟ ਵਿੱਚ ਦੋ ਸਮੂਹਾਂ ਵਿੱਚ ਹਿੰਸਕ ਝੜਪ ਹੋਈ ਸੀ, ਜਿਸ ਵਿੱਚ ਕਈ ਲੋਕ ਜ਼ਖ਼ਮੀ ਹੋਏ ਸਨ। ਇਨ੍ਹਾਂ ਸੱਤ ਲੋਕਾਂ ਵਿੱਚੋਂ ਗ੍ਰਿਫਤਾਰ ਕੀਤੇ ਗਏ ਪੰਜ ਲੋਕਾਂ ਵੱਲੋਂ ਆਪਣਾ ਦੋਸ਼ ਕਬੂਲ ਲਿਆ ਹੈ। ਇਸ ਦੇ ਨਾਲ ਹੀ ਦੋ ਹੋਰ ਪਰਮਿੰਦਰ ਸਿੰਘ ਅਤੇ ਮਲਕੀਤ ਸਿੰਘ ਨੂੰ ਅਦਾਲਤ ਨੇ ਪਿਛਲੇ ਹਫਤੇ ਹਿੰਸਾ ਫੈਲਾਉਣ ਅਤੇ ਹਥਿਆਰ ਰੱਖਣ ਦੇ ਅਰੋਪ ਵਿੱਚ ਦੋਸ਼ੀ ਕਰਾਰ ਦੇ ਦਿੱਤਾ ਸੀ। ਇਨ੍ਹਾਂ ਸਾਰਿਆਂ ਦੀ ਉਮਰ 24 ਸਾਲ ਤੋਂ 36 ਸਾਲ ਦੇ ਵਿਚ-ਵਿਚ ਦੱਸੀ ਜਾ ਰਹੀ ਹੈ। ਇਨ੍ਹਾਂ ਸਾਰੇ ਲੋਕਾਂ ਵੱਲੋਂ ਡਰਬੀ ਦੀ ਕਰਾਊਨ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਵੇਗੀ।
ਪੁਲਿਸ ਅਧਿਕਾਰੀ ਨੇ ਇਸ ਸਬੰਧੀ ਕਿਹਾ ਕਿ ਇਸ ਖੇਡ ਮੇਲੇ ਵਿੱਚ ਇਹ ਪਹੁੰਚੇ ਹੋਏ ਸਨ। ਇਨ੍ਹਾਂ ਲਈ ਇਹ ਖੁਸ਼ੀ ਦਾ ਦਿਨ ਹੋਣਾ ਚਾਹੀਦਾ ਸੀ ਪਰ ਇਨ੍ਹਾਂ ਵੱਲੋਂ ਫੈਲਾਈ ਗਈ ਹਿੰਸਾ ਕਾਰਨ ਕਈ ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਸ ਮਾਮਲੇ ਵਿੱਚ ਸਾਡੀ ਮਦਦ ਕੀਤੀ ਹੈ, ਅਸੀਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਹਰਦੇਵ ਉੱਪਲ, ਜਗਜੀਤ ਸਿੰਘ, ਪਰਮਿੰਦਰ ਸਿੰਘ, ਬਲਜੀਤ ਸਿੰਘ, ਦੂਧਨਾਥ ਤਿਰਪਾਠੀ, ਕਰਮਜੀਤ ਸਿੰਘ ਅਤੇ ਮਲਕੀਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ – ਬੰਗਲਾਦੇਸ਼ ‘ਚ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਦਾ ਘਿਰਾਓ, ਚੀਫ ਜਸਟਿਸ ਦੇ ਅਸਤੀਫੇ ਦੀ ਮੰਗ ਕੀਤੀ
ul