ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਤਲਵਾੜਾ ਵਿੱਚ ਸਥਿਤ ਬੀਬੀਐਮਬੀ ਹਸਪਤਾਲ ਦੀ ਖਸਤਾ ਹਾਲਤ ਨੂੰ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਹਸਪਤਾਲ ਨੂੰ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਸੈਂਟਰ ਵਜੋਂ ਵਿਕਸਤ ਕੀਤਾ ਜਾਵੇ ਤਾਂ ਜੋ ਇਸ ਦਾ ਲਾਭ ਪੰਜਾਬ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਲੋਕ ਵੀ ਲੈ ਸਕਣ। ਹਰਭਜਨ ਸਿੰਘ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਕਰਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਹੈ।
ਹਰਭਜਨ ਸਿੰਘ ਵੱਲੋਂ ਪੱਤਰ ਵਿੱਚ ਕਿਹਾ ਗਿਆ ਹੈ ਕਿ ਬੀਬੀਐਮਬੀ ਹਸਪਤਾਲ ਤਲਵਾੜਾ ਕੇਂਦਰੀ ਊਰਜਾ ਮੰਤਰਾਲੇ ਅਧੀਨ ਆਉਂਦਾ ਹੈ। ਪੌਂਗ ਡੈਮ ਦੇ ਨਿਰਮਾਣ ਸਮੇਂ ਬਣਾਇਆ ਗਿਆ ਸੀ। ਉਸ ਸਮੇਂ ਇਸ ਹਸਪਤਾਲ ਵਿੱਚ ਸੈਂਕੜੇ ਕਿਲੋਮੀਟਰ ਦੂਰੋਂ ਮਰੀਜ਼ ਇਲਾਜ ਲਈ ਆਉਂਦੇ ਸਨ। ਇਸ ਹਸਪਤਾਲ ਨੇ ਕਈ ਲੋਕਾਂ ਨੂੰ ਮੌਤ ਤੋਂ ਬਚਾ ਕੇ ਨਵੀਂ ਜ਼ਿੰਦਗੀ ਦਿੱਤੀ ਹੈ।
आज ऊर्जा मंत्रालय के अंतर्गत बीबीएमबी अस्पताल तलवाड़ा ( पंजाब ) को अपग्रेड करने की मांग को लेकर ऊर्जा मंत्री श्री मनोहर लाल खट्टर जी से मुलाकात हुई l जिसमें उन्होंने आश्वासन दिया कि जल्द बीबीएमएबी अस्पताल तलवाड़ा को एक बेहतरीन स्वास्थ्य सुविधा केंद्र बनाया जायेगा l इसके लिए पंजाब… pic.twitter.com/N5sVd1AEZ2
— Harbhajan Turbanator (@harbhajan_singh) August 12, 2024
ਪਰ ਇਸ ਸਮੇਂ ਹਸਪਤਾਲ ਦੀ ਅਣਗਹਿਲੀ ਕਾਰਨ ਹਾਲਤ ਖਸਤਾ ਹੋ ਚੁੱਕੀ ਹੈ। ਡਾਕਟਰਾਂ, ਸਟਾਫ਼ ਅਤੇ ਸਿਹਤ ਉਪਕਰਨਾਂ ਦੀ ਘਾਟ ਕਾਰਨ ਇਸ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ 90-95 ਫ਼ੀਸਦੀ ਮਰੀਜ਼ਾਂ ਨੂੰ 250 ਤੋਂ 300 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਜਾਂਦਾ ਹੈ।
ਇਨ੍ਹਾਂ ਵਿੱਚੋਂ ਕੁਝ ਮਰੀਜ਼ ਤਾਂ ਰਸਤੇ ਵਿੱਚ ਹੀ ਦਮ ਤੋੜ ਜਾਂਦੇ ਹਨ, ਇੱਥੋਂ ਤੱਕ ਕਿ ਜਦੋਂ ਉਹ ਪੀਜੀਆਈ ਚੰਡੀਗੜ੍ਹ ਪਹੁੰਚਦੇ ਹਨ, ਤਾਂ ਉਨ੍ਹਾਂ ਨੂੰ ਜ਼ਿਆਦਾ ਭੀੜ ਹੋਣ ਕਾਰਨ ਵਾਪਸ ਭੇਜ ਦਿੱਤਾ ਜਾਂਦਾ ਹੈ ਜਾਂ ਐਮਰਜੈਂਸੀ ਰੂਮ ਦੇ ਬਾਹਰ ਸਟਰੈਚਰ ’ਤੇ ਲੇਟ ਕੇ ਇਲਾਜ ਕਰਵਾਉਣਾ ਪੈਂਦਾ ਹੈ।
ਇਹਨਾਂ ਕਾਰਨਾਂ ਕਰਕੇ ਅੱਪਗ੍ਰੇਡ ਕਰਨਾ ਹੈ ਬੇਹੱਦ ਆਸਾਨ
ਹਰਭਜਨ ਸਿੰਘ ਦਾ ਕਹਿਣਾ ਹੈ ਕਿ ਇਸ ਹਸਪਤਾਲ ਨੂੰ ਅਪਗ੍ਰੇਡ ਕਰਨ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਕਿਉਂਕਿ 100 ਬਿਸਤਰਿਆਂ ਵਾਲਾ ਬੀਬੀਐਮਬੀ ਹਸਪਤਾਲ ਤਲਵਾੜਾ ਵਿੱਚ ਬਣਿਆ ਹੋਇਆ ਹੈ। ਇਸ ਹਸਪਤਾਲ ਦੇ ਨੇੜੇ ਕੇਂਦਰ ਸਰਕਾਰ ਦੀ ਕਈ ਸੌ ਏਕੜ ਜ਼ਮੀਨ ਖਾਲੀ ਪਈ ਹੈ। ਹਸਪਤਾਲ ਦੇ ਮੁਲਾਜ਼ਮਾਂ ਲਈ ਕਰੀਬ 2500 ਸਰਕਾਰੀ ਘਰ ਖ਼ਾਲੀ ਪਏ ਹਨ।
ਹਸਪਤਾਲ ਨੂੰ ਚਲਾਉਣ ਲਈ 24 ਘੰਟੇ ਬਿਜਲੀ, ਪਾਣੀ ਅਤੇ ਸੀਵਰੇਜ ਦਾ ਪ੍ਰਬੰਧ ਹੈ। ਇਸ ਸਭ ਕਾਰਨ ਏਮਜ਼ ਜਾਂ ਪੀਜੀਆਈ ਬਣਾਉਣ ਦਾ ਖ਼ਰਚਾ ਬਹੁਤ ਘੱਟ ਹੋਵੇਗਾ। ਅਜਿਹੇ ’ਚ ਇਸ ਦਿਸ਼ਾ ’ਚ ਕੰਮ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਸਦ ਵਿੱਚ ਪ੍ਰਸ਼ਨ ਕਾਲ ਦੌਰਾਨ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਸੀ।