Punjab

ਅੰਮ੍ਰਿਤਪਾਲ ਸਿੰਘ ਵਾਲੀ ਜੇਲ੍ਹ ਜਾਵੇਗਾ ਨਸ਼ਾ ਤਸਕਰ ਬਲਵਿੰਦਰ ਬਿੱਲਾ!

ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ (Gaurav Yadav) ਦੱਸਿਆ ਕਿ ਪੰਜਾਬ ਪੁਲਿਸ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਦਾਸਪੁਰ ਸ਼ਹਿਰ ਤੋਂ ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਵਿੰਦਰ ਸਿੰਘ ਬਿੱਲਾ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੇ 10 ਤੋਂ ਵੱਧ ਮਾਮਲੇ ਦਰਜ ਹਨ ਅਤੇ ਉਹ ਹੁਣ ਜ਼ਮਾਨਤ ਤੇ ਬਾਹਰ ਸੀ। ਉਸ ਦੇ ਕਈ ਪਾਕਿਸਤਾਨ ਤਸਕਰਾਂ ਨਾਲ ਵੀ ਸਬੰਧ ਹਨ।

ਡੀ.ਜੀ.ਪੀ ਨੇ ਦੱਸਿਆ ਉਸ ਨੂੰ ਗ੍ਰਿਫਤਾਰ ਕਰਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਨੇ ਇਸ ਤਸਕਰ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਦੀ ਰੋਕਥਾਮ ਦੀ ਧਾਰਾ 3(1) ਦੇ ਤਹਿਤ ਕਾਰਵਾਈ ਕੀਤੀ ਹੈ।

ਸੂਬੇ ਵਿੱਚ ਇਹ ਪਹਿਲਾ ਮਾਮਲਾ ਹੈ, ਜਦੋਂ ਕਿਸੇ ਨੂੰ ਐਨਡੀਪੀਐਸ ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲੈ ਕੇ ਕਿਸੇ ਹੋਰ ਸੂਬੇ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੋਵੇ। ਇਸ ਤੋਂ ਸਾਫ ਹੈ ਕਿ ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ‘ਤੇ ਹੈ।

ਇਹ ਵੀ ਪੜ੍ਹੋ –   10 ਸਾਲ ਲੋਕਾਂ ਦੇ ਮੁੱਦਿਆਂ ਤੋਂ ਭੱਜਿਆ ਅਕਾਲੀ ਦਲ : CM ਮਾਨ