ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਸ਼ਰਾਬ ਘੁਟਾਲੇ ਵਿੱਚ ਬੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਵਿੱਚ 2 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਰਾਉਂਜ਼ ਐਵਿਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਆਗੂ ਕੇ ਕਵਿਤਾ ਦੀ ਨਿਆਇਕ ਹਿਰਾਸਤ 2 ਸਤੰਬਰ ਤੱਕ ਵਧਾਈ ਹੈ। ਇਸ ਤੋਂ ਬਾਅਦ ਹੁਣ ਇਸ ਮਾਮਲੇ ਦੀ ਅਗਲੀ ਕਾਰਵਾਈ 2 ਸਤੰਬਰ ਨੂੰ ਹੋਵੇਗੀ। ਅੱਜ ਦੀ ਕਾਰਵਾਈ ਵਿੱਚ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ, ਜਿਸ ਕਰਕੇ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਤੇ 20 ਅਗਸਤ ਨੂੰ ਸੁਣਵਾਈ ਕਰੇਗਾ। ਕੇਜਰੀਵਾਲ ਵੱਲੋਂ ਸੀ.ਬੀ.ਆਈ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚਣੌਤੀ ਦਿੰਦਿਆਂ ਪਟਿਸ਼ਨ ਦਾਇਰ ਕੀਤੀ ਸੀ। ਅਰਵਿੰਦ ਕੇਜਰੀਵਾਲ 21 ਮਾਰਚ ਤੋਂ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ – ਯੂਕਰੇਨ ਨੇ ਰੂਸ ਤੇ ਕੀਤਾ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ!