Punjab

ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ, ਇਸ ਗੱਲੋਂ ਸਰਕਾਰ ਦੀ ਕੀਤੀ ਨਿਖੇਦੀ

ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀਆਂ ਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਇਸ ਤਰ੍ਹਾਂ ਦਾ ਹੈ, ਜਿਵੇਂ ਪੰਜਾਬ ਵਿੱਚ ਕੋਈ ਸਰਕਾਰ ਨਹੀ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦਾ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਖੰਨਾ ਦੇ ਸ਼ਿਵ ਮੰਦਿਰ ਅਤੇ ਕੱਲ੍ਹ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੇ ਸਮੂਹ ਪੰਜਾਬੀਆਂ ਦੇ ਦਿਲ ‘ਤੇ ਡੂੰਘੀ ਸੱਟ ਮਾਰੀ ਹੈ। ਜਿੱਥੇ ਮੈਂ ਇਨ੍ਹਾਂ ਘਟਨਾਵਾਂ ‘ਤੇ ਦੁੱਖ ਅਤੇ ਚਿੰਤਾ ਜਾਹਿਰ ਕਰਦਾ ਹਾਂ, ਉੱਥੇ ਹੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਖ਼ਤ ਸ਼ਬਦਾਂ ‘ਚ ਨਿਖੇਦੀ ਵੀ ਕਰਦਾ ਹਾਂ। ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖਤਰਾ ਪਾਉਂਦੀਆਂ ਇਹ ਸਭ ਘਟਨਾਵਾਂ ਸਰਕਾਰ ਦੀ ਨਲਾਇਕੀ ਦਾ ਨਤੀਜਾ ਹਨ। ਮੈਂ ਅਪੀਲ ਕਰਦਾ ਹਾਂ ਕਿ ਅਜਿਹੇ ਗੁਨਾਹ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜਾਵਾਂ ਬਿਨਾਂ ਕਿਸੇ ਦੇਰੀ ਦੇ ਮਿਲਣੀਆਂ ਚਾਹੀਦੀਆਂ ਹਨ, ਪਰ ਇਹ ਸਰਕਾਰ ਤਾਂ ਦੋਸ਼ੀਆਂ ਨੂੰ ਫੜ੍ਹਨ ਦੀ ਵੀ ਹਿੰਮਤ ਨਹੀਂ ਕਰਦੀ।

ਇਹ ਵੀ ਪੜ੍ਹੋ –   ਪੰਜਾਬ ਪੁਲਿਸ ਨੇ ਟ੍ਰਿਪਲ ਕਤਲ ਕੇਸ ਨੂੰ ਸੁਲਝਾਇਆ! ਵੱਡੇ ਅਰੋਪੀ ਨੂੰ ਕੀਤਾ ਕਾਬੂ