Punjab

ਪੁਲਿਸ ਨੇ ਮੋਗਾ ਦੇ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ!

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ (Drug Smugglers) ਖਿਲਾਫ ਸਖਤੀ ਕੀਤੀ ਹੋਈ ਹੈ। ਜਿਸ ਦੇ ਤਹਿਤ ਹੁਣ ਮੋਗਾ (Moga) ਜ਼ਿਲ੍ਹੇ ਦੇ ਪਿੰਡ ਲੰਡੇ ਦੇ ਇਕ ਨਸ਼ਾ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਨਸ਼ਾ ਤਸਕਰ ਪਿਛਲੇ ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਪੁਲਿਸ ਵੱਲੋਂ ਸਖਤ ਕਾਰਵਾਈ ਕਰਦਿਆਂ ਹੋਇਆਂ 17.55 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਵੱਲੋਂ ਜਾਇਦਾਦ ਜ਼ਬਤੀ ਦਾ ਬਕਾਇਦਾ ਤੌਰ ‘ਤੇ ਨੋਟਿਸ ਵੀ ਘਰ ਦੇ ਬਾਹਰ ਲਗਾਇਆ ਗਿਆ ਹੈ। 

ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਨਸ਼ਾ ਤਸਕਰ ਪਿਛਲੇ ਤਿੰਨ ਸਾਲਾ ਤੋਂ ਐਨ.ਡੀ.ਪੀ.ਐਸ ਐਕਟ ਤਹਿਤ ਜੇਲ੍ਹ ਵਿੱਚ ਬੰਦ ਹੈ। ਇਸ ਵਿਰੁੱਧ ਬਣਦੀ ਕਾਰਵਾਈ ਕਰਕੇ ਇਸ ਦੀ 17.55 ਲੱਖ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।

ਇਹ ਵੀ ਪੜ੍ਹੋ –   ਪੰਜਾਬ ‘ਚ ਭਲਕੇ ਹੜਤਾਲ ‘ਤੇ ਨਹੀਂ ਜਾਣਗੇ ਤਹਿਸੀਲਦਾਰ, ਕੈਬਨਿਟ ਮੰਤਰੀ ਜਿੰਪਾ ਨਾਲ ਮੀਟਿੰਗ ਮਗਰੋਂ ਲਿਆ ਫੈਸਲਾ