Punjab

ਖਿਡਾਰੀਆਂ ਨੂੰ ਦਿੱਤੇ ਸਨਮਾਨ ਤੇ ਸ਼ੂਟਰ ਸਿਫਤ ਕੌਰ ਦਾ ਵੱਡਾ ਬਿਆਨ! ਨੌਕਰੀਆਂ ਨੂੰ ਲੈ ਕੇ ਕਹੀ ਵੱਡੀ ਗੱਲ

ਪੰਜਾਬ ਸਰਕਾਰ (Punjab Government) ਵੱਲੋਂ ਅੱਜ ਪੈਰਿਸ ਓਲਿੰਪਕ (Paris Olympic) ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਤਗਮਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਹਨ। ਇਸ ‘ਤੇ ਨਿਸ਼ਾਨੇਬਾਜ਼ ਖਿਡਾਰੀ ਸਿਫਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਨਕਦ ਇਨਾਮ ਦੇਣਾ ਪੰਜਾਬ ਸਰਕਾਰ ਦਾ ਇੱਕ ਚੰਗਾ ਉਪਰਾਲਾ ਹੈ। ਇਸ ਨਾਲ ਖਿਡਾਰੀ ਆਪਣਾ ਸਾਮਾਨ ਵਧਾ ਸਕਦੇ ਹਨ ਪਰ ਨੌਕਰੀਆਂ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੌਕਰੀਆਂ ਦੇਣੀਆਂ ਚਾਹੀਦੀ ਹਨ। ਇਸ ਨਾਲ ਖਿਡਾਰੀ ਨੂੰ ਲੰਬੇ ਸਮੇਂ ਤੱਕ ਫਾਇਦਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਖੇਡਾਂ ਵੱਲ ਆਉਣਾ ਚਾਹੀਦਾ ਹੈ। ਅਸੀਂ ਕਹਿ ਸਕਦੇ ਹਾਂ ਕਿ ਸਰਕਾਰ ਉਨ੍ਹਾਂ ਨੂੰ ਨਕਦ ਪੁਰਸਕਾਰ ਦੇ ਰਹੀ ਹੈ। ਜੇਕਰ ਸਰਕਾਰ ਨੌਕਰੀਆਂ ਪ੍ਰਦਾਨ ਕਰਦੀ ਹੈ ਤਾਂ ਅਸੀਂ ਕਹਿ ਸਕਦੇ ਹਾਂ ਕਿ ਉਨ੍ਹਾਂ ਨੂੰ ਪੇਸ਼ੇਵਰ ਤੌਰ ‘ਤੇ ਵੀ ਫਾਇਦਾ ਹੋਵੇਗਾ। ਕਿਉਂਕਿ ਨੌਜਵਾਨ ਨੌਕਰੀਆਂ ਲਈ ਸਖ਼ਤ ਮਿਹਨਤ ਕਰਦੇ ਹਨ।

ਇਹ ਵੀ ਪੜ੍ਹੋ –   ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਫ਼ਿਰੋਜ਼ਪੁਰ ਤੋਂ ਫੜਿਆ ਗਿਆ ਮੁਲਜ਼ਮ, ਪੁੱਛਗਿੱਛ ਜਾਰੀ