India Manoranjan Punjab

ਕੰਗਨਾ ਦੀ ਫਿਲਮ ਐਮਰਜੈਂਸੀ ਖਿਲਾਫ ਪੰਜਾਬ ਬੀਜੇਪੀ ! ‘ਫਿਲਮ ਬਣਾਉਣ ਤੋਂ ਪਹਿਲਾਂ ਮਨਜ਼ੂਰੀ ਲੈਣੀ ਚਾਹੀਦੀ ਸੀ’

 

ਬਿਉਰੋ ਰਿਪੋਰਟ – ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ਖਿਲਾਫ ਪੰਜਾਬ ਬੀਜੇਪੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਵੀ ਸਾਹਮਣੇ ਆ ਗਏ ਹਨ । ਉਨ੍ਹਾਂ ਕਿਹਾ ਕਿ ਮੈਂ ਭਾਵੇ ਜਰਨੈਲ ਸਿੰਘ ਭਿੰਡਰਾਵਾਲਾ ਦੀ ਸੋਚ ਨਾਲ ਸਹਿਮਤ ਨਹੀਂ ਹਾਂ ਪਰ ਕਿਸੇ ਦਾ ਨਿਰਾਦਰ ਨਹੀਂ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕੰਗਨਾ ਨੂੰ ਇਹ ਫਿਲਮ ਬਣਾਉਣ ਤੋਂ ਪਹਿਲਾਂ ਸਿੱਖ ਸੰਸਥਾਂ ਨਾਲ ਪਹਿਲਾਂ ਗੱਲ ਕਰਨੀ ਚਾਹੀਦੀ ਸੀ । ਭਾਰਤ ਲੋਕਤਾਂਤਰਿਕ ਦੇਸ਼ ਹੈ ਜੇਕਰ ਕਿਸੇ ਦੇ ਧਰਮ ਬਾਰੇ ਗੱਲ ਕਰਨੀ ਹੈ ਤਾਂ ਮਨਜ਼ੂਰੀ ਲੈਣੀ ਚਾਹੀਦੀ ਹੈ ।

ਇਸ ਤੋਂ ਪਹਿਲਾਂ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕੁਝ ਸੀਨ ਅਜਿਹੇ ਹਨ ਜਿਸ ਵਿੱਚ ਸਿੱਖਾਂ ਨੂੰ ਨੈਗੇਟਿਵ ਵਿਖਾਇਆ ਗਿਆ ਹੈ । ਜਿਸ ਨਾਲ ਸਮਾਜ ਵਿੱਚ ਸਾਂਤੀ ਅਤੇ ਕਾਨੂੰਨ ਦੇ ਹਾਲਤ ਵਿਗੜ ਦਾ ਸ਼ੱਕ ਹੈ। ਜੇਕਰ ਇਸ ਫਿਲਮ ਵਿੱਚ ਸਿੱਖਾਂ ਨੂੰ ਦਹਿਸ਼ਤਗਰਦ ਦੇ ਰੂਪ ਵਿੱਚ ਵਿਖਾਇਆ ਗਿਆ ਹੈ ਤਾਂ ਇਹ ਗਹਿਰੀ ਸਾਜਿਸ਼ ਹੈ,ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ । ਜਿਸ ‘ਤੇ ਸਰਕਾਰ ਪਹਿਲਾਂ ਤੋਂ ਧਿਆਨ ਦੇ ਕੇ ਦੂਜੇ ਦੇਸ਼ਾਂ ਵਿੱਚ ਸਿੱਖਾਂ ਦੇ ਪ੍ਰਤੀ ਨਫ਼ਰਤ ਭੜਕਾਉਣਾ ਬੰਦ ਕਰ ਦੇਣਾ ਚਾਹੀਦਾ ਹੈ ।

ਫਿਲਮ ਨਫਰਤ ਫੈਲਾਉਣ ਦਾ ਕੰਮ ਕਰੇਗੀ

ਸਰਬੀਤ ਸਿੰਘ ਖਾਲਸਾ ਨੇ ਕਿਹਾ ਸਿੱਖਾਂ ਨੇ ਦੇਸ਼ ਦੇ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਜੋ ਫਿਮਲਾਂ ਦੇ ਜ਼ਰੀਏ ਪੂਰੀ ਤਰ੍ਹਾਂ ਸਾਹਮਣੇ ਨਹੀਂ ਆਈ ਹੈ । ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ । ਕੰਗਨਾ ਨੇ ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਸੀ ਜਿਸ ਵਿੱਚ ਪੰਜਾਬ ਵਿੱਚ 1980 ਦੇ ਦਹਾਕੇ ਦਾ ਦੌਰ ਵਿਖਾਇਆ ਗਿਆ । ਇਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਕਿਰਦਾਰ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ,ਜਿਸ ਨੂੰ ਗਲਤ ਵਿਖਾਇਆ ਗਿਆ ਹੈ । MP ਸਰਬਜੀਤ ਸਿੰਘ ਦਾ ਮੰਨਣਾ ਹੈ ਕਿ ਫਿਲਮ ਵਿੱਚ ਬਲੂ ਸਟਾਰ ਆਪਰੇਸ਼ਨਸ ਨੂੰ ਲੈਕੇ ਫਿਲਮਾਇਆ ਗਿਆ ਹੈ ਜੋ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਖਤਮ ਕਰਨ ਦੇ ਲ਼ਈ ਚਲਾਇਆ ਗਿਆ ਹੈ ।