ਪੂਰੇ ਦੇਸ਼ ਵਿੱਚ SC-ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਪਟਨਾ ਵਿੱਚ ਵਿਰੋਧ ਕਰਦੇ ਲੋਕਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ। ਪੁਲਿਸ ਵੱਲੋਂ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨੂੰ ਤਿੱਤਰ-ਬਿੱਤਰ ਕਰਨ ਲਈ ਲਾਠੀਚਾਰਜ ਦਾ ਸਹਾਰਾ ਲਿਆ ਹੈ। ਇਸ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਸਾਫ ਦਿਖ ਰਿਹਾ ਹੈ ਕਿ ਪੁਲਿਸ ਬੁਰੇ ਤਰੀਕੇ ਨਾਲ ਲਾਠੀਚਾਰਜ ਕਰਕੇ ਲੋਕਾਂ ਨੂੰ ਧਰਨੇ ਸਥਾਨ ਤੋਂ ਦੂਰ ਭਜਾ ਰਹੀ ਹੈ। ਜੇਕਰ ਕੋਈ ਇਸ ਦਾ ਵਿਰੋਧ ਕਰਦਾ ਹੈ ਤਾਂ ਉਸ ਤੇ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਲਾਠੀਆਂ ਵਰਸਾ ਰਹੇ ਹਨ।
ਦੱਸ ਦੇਏਈ ਕਿ ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਅੱਜ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਰੋਧ ਦਾ ਐਲਾਨ ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨਜ਼ (ਐਨ.ਏ.ਸੀ.ਡੀ.ਏ.ਓ.ਆਰ.) ਵੱਲੋਂ ਕੀਤਾ ਗਿਆ ਹੈ।
ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਕਾਂਗਰਸ, ਟੀਐਮਸੀ, ਸਪਾ, ਬਸਪਾ, ਆਰਜੇਡੀ, ਜੇਐਮਐਮ ਸਮੇਤ ਕਈ ਪਾਰਟੀਆਂ ਨੇ ਬੰਦ ਦਾ ਸਮਰਥਨ ਕੀਤਾ ਹੈ।
ਇਹ ਵੀ ਪੜ੍ਹੋ – SC ਰਿਜ਼ਰਵੇਸ਼ਨ ਵਿੱਚ ਕ੍ਰੀਮੀ ਲੇਅਰ ਦੇ ਵਿਰੋਧ ਵਿੱਚ ਭਾਰਤ ਬੰਦ, ਬਿਹਾਰ ‘ਚ ਰੋਕੀਆਂ ਗਈਆਂ ਰੇਲਾਂ ,ਰਾਜਸਥਾਨ ਦੇ 16 ਜ਼ਿਲ੍ਹਿਆਂ ਵਿੱਚ ਸਕੂਲ ਬੰਦ