India Punjab

ਸਕੂਲ ਵਾਹਨ ਪਾਲਸੀ ਨੂੰ ਲੈ ਕੇ ਹਾਈਕੋਰਟ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਸਖਤ ਨਿਰਦੇਸ਼!

ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆਂ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਚੰਡੀਗੜ੍ਹ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ 24 ਅਕਤੂਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਹਾਈ ਕੋਰਟ ਨੇ ਸਰਕਾਰਾਂ ਨੂੰ ਸੁਰੱਖਿਅਤ ਵਾਹਨ ਨੀਤੀ ਤਹਿਤ ਸਾਰੀਆਂ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ, ਸਪੀਡ ਗਵਰਨਰ ਅਤੇ ਹਾਈਡ੍ਰੌਲਿਕ ਦਰਵਾਜ਼ੇ ਦੀ ਵਿਵਸਥਾ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਸੂਬਾ ਸਰਕਾਰਾਂ ਨੂੰ ਇਹ ਵਿਚਾਰ ਕਰਨ ਦਾ ਨਿਰਦੇਸ਼ ਦਿੱਤਾ ਸੀ ਕਿ ਕੀ ਸਕੂਲ ਵਾਹਨ ਨੀਤੀ ਤਹਿਤ ਬੱਸ ਸਟਾਫ਼ ਨੂੰ ਮੁੱਢਲੀ ਜੀਵਨ ਸਹਾਇਤਾ ਪ੍ਰਣਾਲੀ ਦੀ ਸਿਖਲਾਈ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਗੈਰ-ਸਰਕਾਰੀ ਸੰਸਥਾਵਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਸਕਦੀਆਂ ਹਨ।

ਇੰਨਾਂ ਹੀ ਨਹੀਂ ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ,ਹਰਿਆਣਾ ਤੇ ਚੰਡੀਗੜ੍ਹ ਨੂੰ ਇਕ ਹਲਫਨਾਮ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਇਸ ਵਿੱਚ ਇਹ ਦੱਸਣ ਲਈ ਕਿਹਾ ਸੀ ਕਿ ਸੂਬੇ ਵਿੱਚ ਕਿੰਨੀਆਂ ਬੱਸਾਂ ਚੱਲ ਰਹੀਆਂ ਹਨ ਤੇ ਕਿੰਨੀਆਂ ਬੱਸਾਂ ਕੋਲ ਪਰਮਿਟ ਹਨ ਕਿੰਨੀਆਂ ਕੋਲ ਨਹੀਂ। ਕਿੰਨੀਆਂ ਬੱਸਾਂ ਦਾ ਨਿਰੀਖਣ ਕੀਤਾ ਹੈ ਅਤੇ ਕਿੰਨੀਆਂ ਦਾ ਨਹੀਂ। ਇਸ ਸਬੰਧੀ ਸਾਰੀ ਜਾਣਕਾਰੀ ਹਲ਼ਫਨਾਮਾ ਦਾਇਰ ਕਰਕੇ ਦੇਣ ਨੂੰ ਕਿਹਾ ਸੀ।

ਇਸ ਸੁਣਵਾਈ ਮੌਕੇ ਅਦਾਲਤ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਸੂਬਾ ਸਰਕਾਰ ਅਤੇ ਯੂਟੀ ਪ੍ਰਸਾਸ਼ਨ ਦੀ ਜਿੰਮੇਵਾਰੀ ਬਣਦੀ ਹੈ ਉਹ ਦਿਸ਼ਾ ਨਿਰਦੇਸ਼ਾ ਦਾ ਪਾਲਣ ਕਰਨ। ਜੇਕਰ ਨਿਯਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਅਜਿਹੀ ਸਥਿਤੀ ‘ਚ ਸਰਕਾਰ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰਨ ਦਾ ਫੈਸਲਾ ਲੈ ਸਕਦੀ ਹੈ।

ਇਹ ਵੀ ਪੜ੍ਹੋ –   ਖੰਨਾ ਦੇ ਪਿੰਡ ਇਕੋਲਾਹੀ ‘ਚ ਔਰਤ ਨਾਲ ਵਾਪਰੀ ਵੱਡੀ ਘਟਨਾ! ਸਹੁਰੇ ਪਰਿਵਾਰ ਨੇ ਜਤਾਇਆ ਹੋਰ ਹੀ ਖਦਸਾ