Punjab

ਖੰਨਾ ‘ਚ ਸ਼ਿਵਲਿੰਗ ਤੋੜਨ ਵਾਲੇ 4 ਗ੍ਰਿਫਤਾਰ: ਪੰਜਾਬ ਦੇ ਡੀਜੀਪੀ ਨੇ ਟਵੀਟ ਕਰ ਦਿੱਤੀ ਜਾਣਕਾਰੀ

ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਸਨਸਨੀਖੇਜ਼ ਸ਼ਿਵ ਮੰਦਰ ਚੋਰੀ ਦੇ ਮਾਮਲੇ ਨੂੰ 7 ਦਿਨਾਂ ਵਿੱਚ ਸੁਲਝਾ ਲਿਆ ਹੈ। ਪੁਲਿਸ ਨੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਖੁਦ DGP ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਹੀ ਸਾਂਝੀ ਕੀਤੀ ਗਈ ਹੈ।

DGP ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੁਲਿਸ ਨੇ ਮੰਦਿਰ ਅਤੇ ਗੁਰਦੁਆਰਿਆਂ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਖੰਨਾ ਦੇ ਸ਼ਿਵ ਮੰਦਰ ‘ਚੋਂ ਚੋਰੀ ਕੀਤੇ ਚਾਂਦੀ ਦੇ ਗਹਿਣੇ ਬਰਾਮਦ ਕਰ ਲਏ ਹਨ। ਇਹ ਗੈਂਗ ਤਾਮਿਲਨਾਡੂ ਅਤੇ ਤੇਲੰਗਾਨਾ ਦੇ ਮੰਦਰਾਂ ‘ਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ।

ਦੱਸ ਦੇਈਏ ਕਿ ਖੰਨਾ ਦੇ ਸ਼ਿਵਪੁਰੀ ਮੰਦਿਰ ਵਿਚ 15 ਅਗਸਤ ਨੂੰ ਤੜਕੇ ਕਰੀਬ 3.30 ਵਜੇ ਦੇ ਸ਼ਿਵਲਿੰਗ ਦੀ ਬੇਅਦਬੀ ਅਤੇ ਚੋਰੀ ਦੀ ਘਟਨਾ ਵਾਪਰੀ ਸੀ। ਦੱਸਿਆ ਜਾ ਰਿਹਾ ਹੈ ਕਿ ਹੈ ਮੁਲਜ਼ਮ 13 ਜਾਂ 14 ਅਗਸਤ ਨੂੰ ਖੰਨਾ ਆਏ ਸਨ। ਇੱਕ ਦਿਨ ਪਹਿਲਾਂ ਇੱਕ ਮੁਲਜ਼ਮ ਨੇ ਮੰਦਰ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਅੰਦਰੋਂ ਰੇਕੀ ਕੀਤੀ। ਬਾਕੀਆਂ ਨੇ ਬਾਹਰੋਂ ਰੇਕੀ ਕੀਤੀ।

ਉਨ੍ਹਾਂ ਦਾ ਮਕਸਦ ਸਿਰਫ਼ ਮੰਦਰ ਵਿੱਚ ਚੋਰੀ ਕਰਨਾ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਇਸ ਮਾਮਲੇ ‘ਚ ਪੁਲਿਸ ਨੇ ਉੱਤਰ ਪ੍ਰਦੇਸ਼ ਅਤੇ ਦਿੱਲੀ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਖਾਣਾਂ ਪੁਲਿਸ ਨੇ ਊਧਮ ਸਿੰਘ ਨਗਰ ਪੁਲਿਸ, ਉੱਤਰਾਖੰਡ ਅਤੇ ਲਖਨਊ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾਂ ਨੂੰ ਫੜ ਲਿਆ।