India Punjab

ਪੰਜ ਤਖ਼ਤ ਸਾਹਿਬਾਨਾ ਲਈ ਵਿਸ਼ੇਸ਼ ਰੇਲ ਯਾਤਰਾ ਲਈ ਗੱਡੀ ਰਵਾਨਾ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਿੱਖ ਧਰਮ ਦੇ ਪੰਜ ਪਵਿੱਤਰ ਤਖਤ ਸਥਾਨਾਂ ਲਈ ਪਹਿਲੀ “ਪੰਜ ਤਖ਼ਤ ਸਾਹਿਬ ਵਿਸ਼ੇਸ਼ ਰੇਲ ਯਾਤਰਾ” ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬਿੱਟੂ ਨੇ ਇਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਨਾਦੇੜ ਸਾਹਿਬ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਬਿੱਟੂ ਨੇ ਹਜ਼ੂਰ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਿਆ। ਸ਼ਹੀਦ ਬਾਬਾ ਭੁਜੰਗ ਸਿੰਘ ਜੀ ਚੈਰੀਟੇਬਲ ਟਰੱਸਟ ਨਾਂਦੇੜ ਵੱਲੋਂ ਪੰਚ ਤਖ਼ਤ ਸਾਹਿਬਾਨ ਲਈ ਇਹ ਵਿਸ਼ੇਸ਼ ਰੇਲ ਗੱਡੀ ਚਲਾਈ ਗਈ ਹੈ।

ਸਿੱਖ ਧਰਮ ਨੂੰ ਜੋੜਨ ਵਾਲੀ ਇਹ ਪਹਿਲੀ ਵਿਸ਼ੇਸ਼ ਰੇਲ ਗੱਡੀ ਹੈ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸਿੱਖ ਧਰਮ ਦੇ 5 ਪਵਿੱਤਰ ਤੀਰਥ ਸਥਾਨਾਂ ਨੂੰ ਕਵਰ ਕਰਨ ਵਾਲੀ ਪਹਿਲੀ ਵਿਸ਼ੇਸ਼ ਰੇਲਗੱਡੀ ਭਾਰਤੀ ਰੇਲਵੇ ਦੁਆਰਾ ਲੋਕਾਂ ਨੂੰ ਜੋੜਨ ਅਤੇ ਰੂਹਾਨੀਅਤ ਸੱਭਿਆਚਾਰ ਅਤੇ ਰਾਸ਼ਟਰਵਾਦ ਨੂੰ ਵਧਾਉਣ ਲਈ ਇੱਕ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰੇਲਵੇ ਖੇਤਰ ਦੇ ਲੋਕਾਂ ਨੂੰ ਆਰਾਮਦਾਇਕ ਅਤੇ ਸੁਵਿਧਾਜਨਕ ਰੇਲ ਯਾਤਰਾ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

ਇਹ ਵੀ ਪੜ੍ਹੋ –   ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਨੂੰ ਇਨ੍ਹਾਂ ਕਾਰਨਾਂ ਕਰਕੇ ਕਿਹਾ ਅਲਵੀਦਾ