India Punjab

ਜੰਮੂ-ਕਸ਼ਮੀਰ ਚੋਣਾਂ ਵਿੱਚ ਸਿੱਖਾਂ ਦੀ ਐਂਟਰੀ ! ਇੰਨੀਆਂ ਸੀਟਾਂ ‘ਤੇ ਲੜਨਗੇ ਚੋਣ

ਬਿਉਰੋ ਰਿਪੋਰਟ – ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ (APSCC) ਨੇ ਜੰਮੂ-ਕਸ਼ਮੀਰ (JAMMU AND KASHMIR ASSEMBLY ELECTION 2024) ਵਿੱਚ ਤਿੰਨ ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ । ਪੁਲਵਾਮਾ ਜ਼ਿਲ੍ਹੇ ਦੇ ਤਰਾਲ ਵਿਧਾਨਸਭਾ ਹਲਕੇ ਤੋਂ ਪੁਸ਼ਵਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ ।

ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਦੱਸਿਆ ਕਿ ਬਾਰਾਮੂਲਾ ਲਈ ਉਮੀਦਵਾਰਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ । ਉਨ੍ਹਾਂ ਕਿਹਾ ਸਾਡੇ ਉਮੀਦਵਾਰਾਂ ਦੀ ਸਫਲਤਾ ਬਹੁਗਿਣਤੀ ਭਾਈਚਾਰੇ ਦੀ ਹਮਾਇਤ ‘ਤੇ ਨਿਰਭਰ ਹੈ । ਉਨ੍ਹਾਂ ਨੇ ਬਹੁਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖ ਭਾਈਚਾਰੇ ਦੇ ਉਮੀਦਵਾਰਾਂ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ ।

ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਕਿਹਾ ਇਸ ਨਾਲ ਸੁਨੇਹਾ ਜਾਵੇਗਾ ਕਿ ਕਸ਼ਮੀਰੀ ਵੱਖਵਾਦ ਨੂੰ ਉਤਸ਼ਾਹਤ ਨਹੀਂ ਕਰਦੇ ਹਨ । 90 ਮੈਂਬਰੀ ਜੰਮੂ-ਕਸ਼ਮੀਰ ਵਿਧਾਨ ਸਭਾ ਲਈ ਤਿੰਨ ਪੜਾਵਾਂ ਵਿੱਚ 18 ਸਤੰਬਰ,25 ਸਤੰਬਰ 1 ਅਕਤੂਬਰ ਨੂੰ ਚੋਣਾਂ ਹੋਣਗੀਆਂ । ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ ।