ਬਿਉਰੋ ਰਿਪੋਰਟ – ਅਕਾਲੀ ਦਲ (AKALI DAL) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (SUKHBIR SINGH BADAL) ’ਤੇ ਫੈਸਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ (FIVE JATHEDAR MEETING) ਦੀ ਮੀਟਿੰਗ ਤੋਂ ਪਹਿਲਾਂ ਸਿੱਖ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (MP AMRITPAL SINGH) ਦੇ ਪਿਤਾ ਤਰਸੇਮ ਸਿੰਘ (TARSEM SINGH) ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (SRI AKAL TAKHAT JATHEDAR RAGHUBIR SINGH) ਨੂੰ ਮੰਗ ਪੱਤਰ ਸੌਂਪ ਕੇ ਸੁਖਬੀਰ ਸਿੰਘ ਬਾਦਲ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਸ਼ਖਸ ਮਰਿਆਦਾ ਨੂੰ ਠੇਕ ਨਾ ਪਹੁੰਚਾ ਸਕੇ।
ਪਿਤਾ ਤਰਸੇਮ ਸਿੰਘ ਨੇ ਮੰਗ ਪੱਤਰ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਅਤੇ ਧਾਰਮਿਕ, ਰਾਜਨੀਤਕ ਅਹੁਦੇ ਤੋਂ ਤਾ-ਉਪਰ ਦੀ ਪਾਬੰਦੀ ਲਗਾਉਣ ਦੀ ਅਪੀਲ ਕੀਤੀ। ਸਿਰਫ਼ ਇੰਨਾ ਹੀ ਨਹੀਂ, ਮੰਗ ਪੱਤਰ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਫਖ਼ਰ-ਏ-ਕੌਮ ਅਵਾਰਡ ਵਾਪਸ ਲੈਣ ਦੀ ਵੀ ਮੰਗ ਕੀਤੀ ਗਈ ਹੈ। ਤਰਸੇਮ ਸਿੰਘ ਨੇ ਜਥੇਦਾਰ ਸਾਹਿਬ ਨੂੰ ਕਿਹਾ ਕਿ ਤੁਹਾਨੂੰ ਅਜਿਹਾ ਫੈਸਲਾ ਲੈਣਾ ਚਾਹੀਦਾ ਹੈ ਜੋ ਪੰਥ ਨੂੰ ਪ੍ਰਵਾਨ ਹੋਏ ਨਹੀਂ ਤਾਂ ਜਥੇਦਾਰ ਦੇ ਅਹੁਦੇ ਨੂੰ ਠੇਸ ਪਹੁੰਚ ਸਕਦੀ ਹੈ।
ਪਿਤਾ ਨੂੰ ਜਦੋਂ ਅੰਮ੍ਰਿਤਪਾਲ ਸਿੰਘ ’ਤੇ ਸੁਖਬੀਰ ਸਿੰਘ ਬਾਦਲ ਵੱਲੋਂ ਸਵਾਲ ਚੁੱਕਣ ਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਸੁਖਬੀਰ ਸਿੰਘ ਬਾਦਲ ਡਰੇ ਹੋਏ ਹਨ, ਪੰਥ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ। ਜਦੋਂ ਅਕਾਲੀ ਦਲ ਦੀ ਸਰਕਾਰ ਸੀ ਤਾਂ ਬੰਦੀ ਸਿੰਘਾਂ ਦੇ ਬਾਰੇ ਕੁਝ ਨਹੀਂ ਬੋਲੇ। ਇਸੇ ਲਈ ਵਾਰ-ਵਾਰ ਅੰਮ੍ਰਿਤਪਾਲ ਸਿੰਘ ਦਾ ਨਾਂ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਡਿਬਰੂਗੜ੍ਹ ਜੇਲ੍ਹ (DIBRUGARH JAIL) ਵਿੱਚ ਬੰਦ ਕੁਲਵੰਤ ਸਿੰਘ ਰਾਓਕੇ (KULWANT SINGH RAUKA) ਦੀ ਤਬੀਅਤ ਨੂੰ ਲੈ ਕੇ ਵੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਸੂਬਾ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਸਿਹਤ ਵੱਲ ਧਿਆਨ ਦੇਣਾ ਚਾਹੀਦਾ ਹੈ, ਅਸੀਂ ਅੱਜ ਅੰਮ੍ਰਿਤਸਰ ਦੇ ਡੀਸੀ ਨੂੰ ਮਿਲ ਕੇ ਉਨ੍ਹਾਂ ਦੀ ਦਵਾਈਆਂ ਅਤੇ ਸਿਹਤ ਨੂੰ ਲੈ ਕੇ ਗੱਲ ਕਰਾਂਗੇ।
ਦਰਅਸਲ ਵਾਰਿਸ ਪੰਜਾਬ ਦੇ ਮੀਡੀਆ ਐਡਵਾਇਜ਼ਰ ਇਮਾਨ ਸਿੰਘ ਖਹਿਰਾ ਨੇ ਬੀਤੇ ਦਿਨ ਦੱਸਿਆ ਸੀ ਕਿ ਰਾਓਕੇ ਨੂੰ ਮਿਰਗੀ ਦਾ ਦੌਰਾ ਪਿਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਜਦੋਂ ਤੋਂ ਉਨ੍ਹਾਂ ਬਰਨਾਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ, ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਰਾਓਕੇ ਨੂੰ ਦਵਾਈ ਨਹੀਂ ਦੇ ਰਿਹਾ ਹੈ।