ਸਿੱਖ ਸੰਗਤਾਂ ਨੂੰ ਬਰਗਾੜੀ (Bargadi) ਬੇਅਦਬੀ ਮਾਮਲੇ ਅਤੇ ਕੋਟਰਪੂਰਾ ਤੇ ਬਹਿਬਲ ਗੋਲੀਕਾਂਡ ਦੇ ਮਾਮਲਿਆਂ ਨੂੰ ਲੈ ਕੇ ਸੁਖਜੀਤ ਸਿੰਘ, ਭਾਈ ਮੱਖਣ ਸਿੰਘ ਮੁਸਾਫਿਰ, ਭਾਈ ਰੁਪਿੰਦਰ ਸਿੰਘ ਪੰਜਗਰਾਈ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਐਲਾਨ ਕੀਤਾ ਕਿ 1 ਸਤੰਬਰ ਤੋਂ ਕੋਟਕਪੂਰਾ (Kotakpura) ਦੇ ਬੱਤੀਆਂ ਵਾਲਾ ਚੌਕ ਵਿਖੇ ਰੋਸ ਕੀਤਾ ਜਾਵੇਗਾ। ਇਹ ਉਹੀ ਜਗਾ ਹੈ ਜਿੱਥੇ ਇਹ ਕੋਟਕਪੂਰਾ ਗੋਲੀਕਾਂਡ ਵਾਪਰਿਆ ਸੀ। 1 ਸਤੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਦਿਨ ਰੋਸ ਜਤਾਉਣ ਦਾ ਫੈਸਲਾ ਕੀਤਾ ਗਿਆ ਹੈ। ਬੁਲਾਰਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਅਤੇ ਫਿਰ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰੇ ਆਪਣੀਆਂ ਤਕਰੀਰਾਂ ਕਰਨਗੇ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਨਿਕਲੀ ਹੈ। ਇਹ ਸਰਕਾਰ ਵੀ ਸਿੱਖਾਂ ਨੂੰ ਇਨਸਾਫ ਨਹੀਂ ਦਵਾ ਸਕੀ ਹੈ। ਇਸ ਸਰਕਾਰ ਨੇ ਇਨਸਾਫ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਹੈ। ਇਸ ਦੇ ਉੱਲਟ ਡੇਰਾ ਸੱਚਾ ਸੌਦਾ ਦੇ ਮੁੱਖੀ ਤੋਂ ਪੁੱਛਗਿੱਛ ਦੀ ਕੋਈ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦੀਪ ਕਲੇਰ ਨੂੰ ਕਰੀਬ 9 ਸਾਲਾ ਬਾਅਦ ਗ੍ਰਿਫਤਾਰ ਕਰਕੇ ਇਕ ਹੀਰੋ ਦੀ ਤਰ੍ਹਾਂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋ ਹੋਰ ਭਗੌੜੇ ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਦੇ ਵਕੀਲਾਂ ਨੇ ਇਸ ਦੇ ਕੋਈ ਵਿਰੋਧ ਨਹੀਂ ਕੀਤਾ। ਉਨ੍ਹਾਂ ਪੰਥ ਦਰਦੀਆਂ ਨਾਲ ਵਿਚਾਰਾਂ ਕਰਕੇ ਇਨਸਾਫ ਲਈ ਇਕ ਜੁੱਟ ਹੋ ਕੇ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕਰਨ ਦੀ ਵੀ ਗੱਲ ਕਹੀ ਹੈ। ਉਨ੍ਹਾਂ ਵੇ ਪੰਥ ਦਰਦੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ – ਪੰਜਾਬ ਕੈਬਨਿਟ ਦੀ ਇਸ ਦਿਨ ਹੋਵੇਗੀ ਮੀਟਿੰਗ!