ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (SRI AKAL TAKHAT) ‘ਤੇ ਪੰਜ ਸਿੰਘ ਸਾਹਿਬਾਨਾਂ (JATHEDAR) ਦੀ ਇਕੱਤਰਤਾ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ (BALWANT SINGH RAJOANA ) ਦੀ ਮੰਗ ‘ਤੇ ਵਿਚਾਰ ਤੋਂ ਬਾਅਦ ਆਦੇਸ਼ ਜਾਰੀ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (RAGHUBIR SINGH) ਨੇ ਸਿੱਖ ਪੰਥ ਨੂੰ ਅਪੀਲ ਕੀਤੀ ਹੈ ਕਿ ਰਾਜੋਆਣਾ ਵੱਲੋਂ ਆਪਣੀ ਫਾਂਸੀ ਖਿਲਾਫ ਰਾਸ਼ਟਰਪਤੀ ਨੂੰ ਕੀਤੀ ਗਈ ਅਪੀਲ ਪਟੀਸ਼ਨ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ ਉਸ ‘ਤੇ ਆਪਣੇ ਵਿਚਾਰ ਦੇਣ।
ਜਥੇਦਾਰ ਸਾਹਿਬ ਨੇ ਸਿੱਖ ਸੰਸਥਾਵਾਂ, ਜਥੇਬੰਦੀਆਂ, ਬੁੱਧੀਜੀਵੀਆਂ, ਵਿਦਵਾਨਾਂ ਵੱਲੋਂ ਇਸ ‘ਤੇ ਆਪਣੀ ਰਾਏ ਲਿਖਤ ਵਿੱਚ ਦੇਣ ਦੀ ਅਪੀਲ ਕੀਤੀ ਹੈ। ਇੱਕ ਦਹਾਕੇ ਤੋਂ ਵੱਧ ਸਜ਼ਾ ਮੁਆਫ਼ੀ ਦੇ ਫੈਸਲੇ ਵਿੱਚ ਹੋ ਰਹੀ ਦੇਰੀ ਦੇ ਖਿਲਾਫ ਬਲਵੰਤ ਸਿੰਘ ਰਾਜੋਆਣਾ ਨੇ SGPC ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਪਟੀਸ਼ਨ ਵਾਪਸ ਲਏ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸਾਹਿਬ ਨੂੰ ਇਸ ‘ਤੇ ਫੈਸਲਾ ਲੈਣ ਦੀ ਅਪੀਲ ਕੀਤੀ ਸੀ, ਇਸ ‘ਤੇ ਹੁਣ ਜਥੇਦਾਰ ਸਾਹਿਬ ਨੇ ਸਿੱਖ ਸੰਗਤ ਤੋਂ ਰਾਏ ਮੰਗੀ ਹੈ।
ਇਸ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨਾਂ ਨੇ 31 ਦਸੰਬਰ 2023 ਤੱਕ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਸਜ਼ਾ ‘ਤੇ ਫੈਸਲਾ ਲੈਣ ਦਾ ਅਲਟੀਮੇਟਮ ਦਿੱਤਾ ਸੀ ਪਰ ਉਸ ‘ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾਂ ਤਾਂ ਦਿੱਲੀ ਵਿੱਚ ਵਿਰੋਧ ਦਾ ਫੈਸਲਾ ਲਿਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਮਲੇ ਨੂੰ ਗੱਲਬਾਤ ਦੇ ਜ਼ਰੀਏ ਸੁਲਝਾਉਣ ਦੀ ਅਪੀਲ ਕੀਤੀ ਗਈ ਜਿਸ ਤੋਂ ਬਾਅਦ ਪੰਜ ਮੈਂਬਰੀ ਕਮੇਟੀ ਦਾ ਗਠਨ ਹੋਇਆ, ਜਿਸ ਦੀ ਅਗਵਾਈ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ।
ਕਮੇਟੀ ਵਿੱਚ ਅਜੀਤ ਅਖਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਰਾਜੋਆਣਾ ਦੀ ਭੈਣ ਕਮਲਦੀਪ ਕੌਰ ਅਤੇ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਲ ਕੀਤਾ ਗਿਆ। ਕਮੇਟੀ ਦੇ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਗਿਆ ਪਰ ਹੁਣ ਤੱਕ ਮਿਲਣ ਦਾ ਸਮਾਂ ਨਹੀਂ ਮਿਲਿਆ। ਜਿਸ ਤੋਂ ਬਾਅਦ ਬੀਤੇ ਦਿਨਾਂ ਦੌਰਾਨ SGPC ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਰਾਜੋਆਣਾ ਦੇ ਬੁਲਾਵੇ ‘ਤੇ ਜੇਲ੍ਹ ਵਿੱਚ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਹੁਣ SGPC ਨੇ ਫੈਸਲਾ ਕੀਤਾ ਕਿ ਉਨ੍ਹਾਂ ਵੱਲੋਂ ਅਖੀਰਲੀ ਵਾਰ ਰਾਸ਼ਟਰਪਤੀ ਨੂੰ ਸਾਰੇ ਦਸਤਾਵੇਜ਼ ਦੇ ਨਾਲ ਅਪੀਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ – 48 ਸਾਲਾਂ ਬਾਅਦ ਅਰਬ ਸਾਗਰ ’ਚ ਤੂਫਾਨ! 75kmph ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਕੱਛ ਵਿੱਚ ਖ਼ਾਲੀ ਕਰਵਾਏ ਘਰ