India Manoranjan Punjab

ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ, ਕਿਹਾ ‘I’m Safe’

ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ਼ ਏਪੀ ਢਿੱਲੋਂ ਦੇ ਘਰ ਹੋਈ ਗੋਲੀਬਾਰੀ ਨੂੰ ਲੈ ਕੇ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਾਲ ਹੀ ਵਿੱਚ ਏਪੀ ਢਿੱਲੋਂ  ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਪਾਈ ਹੈ ਹੈ ਕਿ ਤੇ ਲਿਖਿਆ, “ਮੈਂ ਸੁਰੱਖਿਅਤ ਹਾਂ, ਮੇਰੇ ਲੋਕ ਸੁਰੱਖਿਅਤ ਹਨ। ਮੇਰੇ ਤੱਕ ਪਹੁੰਚਣ ਵਾਲੇ ਸਾਰਿਆਂ ਦਾ ਧੰਨਵਾਦ। ਤੁਹਾਡੇ ਸਮਰਥਨ ਦਾ ਮਤਲਬ ਸਭ ਕੁਝ ਹੈ,”।

ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ ਕਿਉਂਕਿ ਏ.ਪੀ ਦੇ ਘਰ ‘ਤੇ ਵਾਪਰੀ ਘਟਨਾ ਤੋਂ ਬਾਅਦ ਸਾਰਾ ਸੋਸ਼ਲ ਮੀਡੀਆ ਲਾਰੇਂਸ ਬਿਸ਼ਨੋਈ ਗੈਂਗ ਖਿਲਾਫ ਅਤੇ ਏ.ਪੀ ਦੀ ਸੁਰੱਖਿਆ ਨੂੰ ਲੈ ਕੇ ਗਰਮਾ ਗਿਆ ਹੈ।

ਇੰਸਟਾਗ੍ਰਾਮ ‘ਤੇ ਸੁਰੱਖਿਆ ਬਾਰੇ ਦਿੱਤੀ ਜਾਣਕਾਰੀ

ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਏਪੀ ਢਿੱਲੋਂ ਦੇ ਘਰ ਗੋਲੀਬਾਰੀ ਤੋਂ ਬਾਅਦ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਵਿੱਚ ਉਸਦੇ ਘਰ ਦੇ ਬਾਹਰ ਸੜਿਆ ਹੋਇਆ ਸਮਾਨ ਪਿਆ ਸੀ ਅਤੇ ਵਾਰਦਾਤ ਵਾਲੀ ਥਾਂ ਤੇ ਸਮਾਨ ਬੁਰੀ ਤਰ੍ਹਾਂ ਖਿੱਲਰਿਆ ਹੋਇਆ ਸੀ। ਇਸ ਦੇ ਨਾਲ ਹੀ ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਦੋ ਸੜੇ ਹੋਏ ਵਾਹਨ ਵੀ ਮਿਲੇ ਹਨ।

ਏਪੀ ਢਿੱਲੋਂ ਨੇ ਆਪਣੇ ਸੋਸ਼ਲ ਮੀਡੀਆ (ਇੰਸਟਾਗ੍ਰਾਮ) ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸਨੇ ਲਿਖਿਆ- “ਮੈਂ ਸੁਰੱਖਿਅਤ ਹਾਂ। ਮੇਰੇ ਲੋਕ ਸੁਰੱਖਿਅਤ ਹਨ। ਤੁਹਾਡੇ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਸਾਡੇ ਨਾਲ ਸੰਪਰਕ ਕੀਤਾ। ਤੁਹਾਡਾ ਸਮਰਥਨ ਹੀ ਸਭ ਕੁਝ ਹੈ।” ਸਾਰਿਆਂ ਲਈ ਸ਼ਾਂਤੀ ਅਤੇ ਪਿਆਰ.”

ਇੱਕ ਵਿਦੇਸ਼ੀ ਮੀਡੀਆ ਸਮੂਹ ਨਾਲ ਗੱਲ ਕਰਦੇ ਹੋਏ, ਗੁਆਂਢੀ ਡਾਇਨ ਰੀਡ ਨੇ ਏਪੀ ਨੂੰ ਦੱਸਿਆ ਕਿ ਜਦੋਂ ਗੋਲੀ ਚਲਾਈ ਗਈ ਤਾਂ ਉਹ ਆਪਣੇ ਘਰ ਵਿੱਚ ਸੀ। ਫਾਇਰਿੰਗ ਦੀ ਆਵਾਜ਼ ਸੁਣ ਕੇ ਉਹ ਜਾਗ ਗਿਆ, ਜਦੋਂ ਉਹ ਬਾਹਰ ਪਹੁੰਚਿਆ ਤਾਂ ਉਥੇ ਕੋਈ ਨਹੀਂ ਸੀ। ਇੱਕ ਤੇਜ਼ ਰਫ਼ਤਾਰ ਕਾਰ ਉੱਥੋਂ ਭੱਜਦੀ ਹੋਈ ਦਿਖਾਈ ਦਿੱਤੀ। ਜਦੋਂ ਘਰ ਦੇ ਰੀਡ ਨੇ ਆਪਣੇ ਘਰ ਦੀ ਛੱਤ ‘ਤੇ ਜਾ ਕੇ ਦੇਖਿਆ ਤਾਂ ਉਸ ਦੇ ਗੁਆਂਢੀ ਦੇ ਘਰ ਦੇ ਬਾਹਰ ਦੋ ਗੱਡੀਆਂ ਸੜ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਜਦੋਂ ਤੱਕ ਬਚਾਅ ਟੀਮ ਪੁੱਜੀ ਉਦੋਂ ਤੱਕ ਟਰੱਕ ਸੜ ਕੇ ਸੁਆਹ ਹੋ ਚੁੱਕਾ ਸੀ।

ਦੱਸ ਦਈਏ ਕਿ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਉਰਫ ਏਪੀ ਢਿੱਲੋਂ ਦੇ ਘਰ ਦੇ ਬਾਹਰ ਬੀਤੇ ਦਿਨੀ ਫਾਇਰਿੰਗ ਹੋਈ ਸੀ। ਇਹ ਘਟਨਾ ਕੈਨੇਡਾ ਦੇ ਵੈਨਕੂਵਰ ‘ਚ ਐਤਵਾਰ (01 ਅਗਸਤ) ਨੂੰ ਵਾਪਰੀ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਂ ਦੇ ਵਿਅਕਤੀ ਨੇ ਕਥਿਤ ਤੌਰ ‘ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਜੁੜਿਆ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।  ਗੋਲੀਬਾਰੀ ਕਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਕੌਣ ਹੈ ਏਪੀ ਢਿੱਲੋਂ?
ਅੰਮ੍ਰਿਤਪਾਲ ਸਿੰਘ ਢਿੱਲੋਂ, ਜੋ ਕਿ ਏ.ਪੀ. ਢਿੱਲੋਂ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਇੱਕ ਪ੍ਰਸਿੱਧ ਇੰਡੋ-ਕੈਨੇਡੀਅਨ ਰੈਪਰ ਹੈ। ਇਹ ਹਮਲਾ ਏ.ਪੀ. ਢਿੱਲੋਂ ਵੱਲੋਂ ਸਲਮਾਨ ਖਾਨ ਨਾਲ ਮਿਊਜ਼ਿਕ ਵੀਡੀਓ “ਓਲਡ ਮਨੀ” ਰਿਲੀਜ਼ ਕਰਨ ਤੋਂ ਕੁਝ ਹਫ਼ਤੇ ਬਾਅਦ ਹੋਇਆ ਹੈ। ਉਸ ਦੇ ਪੰਜਾਬੀ ਗੀਤ ਅਕਸਰ ਇੰਟਰਨੈੱਟ ‘ਤੇ ਹਲਚਲ ਪੈਦਾ ਕਰਦੇ ਹਨ।

ਇਸ ਸਮੇਂ ਉਹ ਪੰਜਾਬੀ ਗੀਤਾਂ ਦਾ ਸਭ ਤੋਂ ਮਸ਼ਹੂਰ ਗਾਇਕ ਹੈ। ਏਪੀ ਢਿੱਲੋਂ ਦੇ ਪ੍ਰਸ਼ੰਸਕਾਂ ਵਿੱਚ ਜਾਨ੍ਹਵੀ ਕਪੂਰ, ਅਨਨਿਆ ਪਾਂਡੇ ਅਤੇ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਸ਼ਾਮਲ ਹਨ।  AP ਢਿੱਲੋਂ ਆਪਣੇ ਸਾਥੀਆਂ ਗੁਰਿੰਦਰ ਗਿੱਲ, ਸ਼ਿੰਦਾ ਕਾਹਲੋਂ ਅਤੇ Gminxr ਨਾਲ ਆਪਣੇ ‘ਰਨ-ਅੱਪ ਰਿਕਾਰਡਸ’ ਲੇਬਲ ਹੇਠ ਗੀਤ ਤਿਆਰ ਕਰਦਾ ਹੈ।