ਬਿਊਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਲੀਡਰਾਂ ਨੂੰ ਸਖਤ ਤਾੜਨਾ ਕੀਤੀ ਹੈ। ਉਨ੍ਹਾਂ ਨੇ ਅਕਾਲੀ ਲੀਡਰਾਂ ਨੂੰ ਇੱਕ ਦੂਜੇ ‘ਤੇ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖਤ ਨੋਟਿਸ ਲਿਆ ਹੈ। ਜਥੇਦਾਰ ਨੇ ਕਿਹਾ ਕਿ ਕੁਝ ਅਕਾਲੀ ਲੀਡਰ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਅਤੇ ਸਰਵਉੱਚਤਾ ਦੇ ਨਾਲ ਇੱਕ ਦੂਜੇ ਤੇ ਬਿਆਨਬਾਜ਼ੀ ਕਰ ਰਹੇ ਹਨ ਜੋ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਦੇ ਵਿਰੁੱਧ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਇਸ ਸਸੇਂ ਤੱਕ ਅਜਿਹੀਆਂ ਟਿੱਪਣੀਆਂ ਸਹੀ ਨਹੀਂ ਹਨ।
ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਤੋਂ ਇਹ ਬਿਆਨ ਜਾਰੀ ਕੀਤਾ ਗਿਆ ਹੈ। ਜਥੇਦਾਰ ਸਾਹਿਬ ਨੇ ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਹਿਦਾਇਤ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਅਤੇ ਸਤਿਕਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਬਿਆਨਬਾਜ਼ੀ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇ। ਜੇਕਰ ਸਿੱਖ ਲੀਡਰ ਅਕਾਲ ਤਖਤ ਸਾਹਿਬ ਦੇ ਹੁਕਮ ਤੋਂ ਬਾਜ਼ ਨਹੀਂ ਆਏ ਤਾਂ ਇਨ੍ਹਾਂ ਵਿਰੁੱਧ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਦੀ ਉਲੰਘਣਾ ਕਰਨ ਦੇ ਅਧੀਨ ਪੰਥਕ ਰੀਤਾਂ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ – ਕੰਗਨਾ ਦੀ ਫਿਲਮ ਦੇ ਲਿਰਿਸਿਸਟ ਮੁੰਤਸ਼ਿਰ ਦਾ ਵਿਵਾਦ ਬਿਆਨ! ‘ਸਤਵੰਤ ਤੇ ਬੇਅੰਤ ਦੇ ਗੁਨਾਹ ਦਾ ‘ਮੁਆਵਜ਼ਾ’ 1984 ‘ਚ ਬੇਕਸੂਰ ਸਿੱਖਾਂ ਨੂੰ ਦੇਣਾ ਪਿਆ’!