ਬਿਊਰੋ ਰਿਪੋਰਟ – ਚੰਡੀਗੜ੍ਹ ਪੀ.ਜੀ.ਆਈ (Chandigarh PGI) ਵੱਲੋਂ ਡਾਕਟਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ 12 ਮੈਂਬਰਾਂ ਦੀ ਟਾਸਕ ਫੋਰਸ ਬਣਾਈ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ (Supreme Court) ਨੇ ਟਾਸਕ ਫੋਰਸ ਬਣਾਉਣ ਦੀ ਨਿਰਦੇਸ਼ ਦਿੱਤਾ ਸੀ। ਇਸ ਟਾਸਕ ਫੋਰਸ ਤਹਿਤ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ 5 ਸਬ-ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਟਾਸਕ ਫੋਰਸ ਦੇ ਮੁੱਖੀ ਅਤੇ ਪੀਜੀਆਈ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਬ-ਕਮੇਟੀਆਂ ਵਿੱਚ ਡਾਕਟਰਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੈਰਾ-ਮੈਡੀਕਲ ਸਟਾਫ਼, ਨਰਸਿੰਗ ਅਤੇ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਕੈਂਪਸ ਨੂੰ ਹੋਰ ਸੁਰੱਖਿਅਤ ਅਤੇ ਸਹੀ ਬਣਾਉਣ ਦੇ ਲਈ ਸਾਰੇ ਕਰਮਚਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਕੈਂਪਸ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਮੀਟਿੰਗ ਕਰਕੇ ਹੋਰ ਸੁਝਾਅ ਲਏ ਜਾਣਗੇ। ਇਸ ਤੋਂ ਇਲਾਵਾ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ 900 ਕੈਮਰਿਆਂ ਦੀ ਸਮੀਖਿਆ ਵੀ ਕੀਤੀ ਗਈ ਹੈ ਅਤੇ 300 ਨਵੇਂ ਕੈਮਰਿਆਂ ਦੇ ਆਰਡਰ ਵੀ ਦੇ ਦਿੱਤਾ ਗਿਆ ਹੈ। ਕੈਮਰੇ ਲਗਾਉਣ ਤੇ 3 ਕਰੋੜ ਰੁਪਏ ਦਾ ਬਜਟ ਆਵੇਗਾ ਜੋ ਪੀਜੀਆਈ ਵਿੱਚ ਵੱਖ-ਵੱਖ ਥਾਵਾਂ ਤੇ ਲਗਾਏ ਜਾਣਗੇ।
ਦੱਸ ਦੇਈਏ ਕਿ ਕੋਲਕਾਤਾ ਵਿੱਚ ਇਕ ਸਿਖਆਰਥੀ ਡਾਕਟਰ ਨਾਲ ਹੋਏ ਜਬਰ ਜ਼ਨਾਹ ਅਤੇ ਕਤਲ ਤੋਂ ਬਾਅਦ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਪੀਜੀਆਈ ਵਿੱਚ ਇਹ ਇੰਤਜ਼ਾਮ ਕੀਤੇ ਗਏ ਹਨ। ਪੀਜੀਆਈ ਵਿੱਚ ਹਰ ਮੰਜਿਲ ਤੇ ਮਹਿਲਾ ਡਿਊਟੀ ਰੂਮਾਂ ਵਿੱਚ ਐਂਮਰਜੈਂਸੀ ਅਲਰਟ ਸਿਸਟਮ ਵੀ ਲਗਾਉਣ ਦਾ ਫੈਸਲਾ ਕੀਤਾ ਹੈ ਅਤੇ ਇਸ ਸਿਸਟਮ ਨੂੰ ਐਮਐਸ ਕੰਟਰੋਲ ਰੂਮ ਅਤੇ ਮੁੱਖ ਸੁਰੱਖਿਆ ਅਧਿਕਾਰੀ ਨਾਲ ਜੋੜਿਆ ਜਾਵੇਗਾ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।
ਇਹ ਵੀ ਪੜ੍ਹੋ – ਪੱਛਮੀ ਬੰਗਾਲ ਵਿਧਾਨ ਸਭਾ ‘ਚ ਬਲਾਤਕਾਰ ਵਿਰੋਧੀ ਬਿੱਲ ਪਾਸ