Punjab

ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਦੀ ਹਿਦਾਇਤ ਦਾ ਕੀਤਾ ਸਵਾਗਤ! ਪਾਰਟੀ ਨੇ ਆਪਣੇ ਲੀਡਰਾਂ ਨੂੰ ਦਿੱਤੀ ਸਲਾਹ

ਬਿਊਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਲੀਡਰਾਂ ਨੂੰ ਕੀਤੀਆਂ ਜਾ ਰਹੀਆਂ ਟਿੱਪਣੀਆਂ ਅਤੇ ਸਿਆਸਤ ਤੋਂ ਪ੍ਰੇਰਿਤ ਬਿਆਨਾਂ ਸਬੰਧੀ ਇਕ ਹਦਾਇਤਾਂ ਜਾਰੀ ਕੀਤੀ ਗਈ ਸੀ। ਇਸ ਹਿਦਾਇਤ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਵਾਗਤ ਕੀਤਾ ਗਿਆ ਹੈ। ਜਥੇਦਾਰ ਨੇ ਕਿਹਾ ਸੀ ਕਿ ਕੁਝ ਅਕਾਲੀ ਲੀਡਰ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਅਤੇ ਸਰਵਉੱਚਤਾ ਦੇ ਨਾਲ ਇੱਕ ਦੂਜੇ ਤੇ ਬਿਆਨਬਾਜ਼ੀ ਕਰ ਰਹੇ ਹਨ ਜੋ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਦੇ ਵਿਰੁੱਧ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਜਦੋਂ ਤੱਕ ਇਹ ਮਾਮਲਾ ਵਿਚਾਰ ਅਧੀਨ ਹੈ ਇਸ ਸਸੇਂ ਤੱਕ ਅਜਿਹੀਆਂ ਟਿੱਪਣੀਆਂ ਸਹੀ ਨਹੀਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸਾਰੇ ਆਗੂਆਂ ਨੂੰ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਚੀਮਾ ਨੇ ਦੱਸਿਆ ਕਿ ਅਕਾਲੀ ਦਲ ਨੇ ਆਪਣੇ ਸਾਰੇ ਬੁਲਾਰਿਆਂ ਨੂੰ ਮੀਡੀਆ ਵਿੱਚ ਇਸ ਮੁੱਦੇ ‘ਤੇ ਕਿਸੇ ਵੀ ਤਰ੍ਹਾਂ ਦੀ ਬਹਿਸ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ।

ਇਹ ਵੀ ਪੜ੍ਹੋ –    ਫਿਰੋਜ਼ਪੁਰ ’ਚ ਦਿਨ-ਦਿਹਾੜੇ ਗੋਲ਼ੀਬਾਰੀ! ਵਿਆਹ ਦੀ ਖ਼ਰੀਦਾਰੀ ਕਰਨ ਜਾ ਰਹੇ ਪਰਿਵਾਰ ’ਤੇ ਹਮਲਾ, ਲਾੜੀ ਸਮੇਤ 3 ਦੀ ਮੌਤ