ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਐੱਮਪੀ (KHADOOR SAHIB) ਅੰਮ੍ਰਿਤਪਾਲ ਸਿੰਘ (AMRITPAL SINGH) ਦੇ ਪਿਤਾ ਤਰਸੇਮ ਸਿੰਘ (TARSEM SINGH) SGPC ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਦੌਰਾਨ ਜਦੋਂ ਉਹ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਬੁਧੋਬਰਕਤ ਪਹੁੰਚੇ ਤਾਂ ਉਨ੍ਹਾਂ ਦਾ ਜ਼ਬਰਦਸਤ ਸੁਆਗਤ ਕੀਤਾ ਗਿਆ। ਤਰਸੇਮ ਸਿੰਘ ਨੂੰ ਜਦੋਂ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਅਕਾਲ ਤਖ਼ਤ ਦੇ ਫੈਸਲੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਫੈਸਲੇ ਦਾ ਸੁਆਗਤ ਕੀਤਾ ਅਤੇ ਜਥੇਦਾਰ ਸਾਹਿਬ ਤੋਂ ਇੱਕ ਹੋਰ ਮੰਗ ਵੀ ਕੀਤੀ।
ਤਰਸੇਮ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਐਲਾਨਣ ਦਾ ਜਿਹੜਾ ਫੈਸਲਾ ਲਿਆ ਹੈ ਉਹ ਬਿਲਕੁਲ ਠੀਕ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਸਹੀ ਸਜ਼ਾ ਵੀ ਦੇਣੀ ਚਾਹੀਦਾ ਹੈ।
ਉੱਧਰ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜਨਤਾ ਨੇ ਭਾਰੀ ਬਹੁਮਤ ਨਾਲ ਚੁਣਿਆ ਹੈ ਪਰ ਕੇਂਦਰ ਸਰਕਾਰ ਹੁਣ ਵੀ ਉਨ੍ਹਾਂ ਦੀ ਰਿਹਾਈ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੇ ਲਈ ਸੰਘਰਸ਼ ਕੀਤਾ ਜਾਵੇਗਾ।