Punjab

ਪ੍ਰਤਾਪ ਬਾਜਵਾ ਨੇ ਮੌਨਸੂਨ ਇਜਲਾਸ ਤੇ ਪ੍ਰਗਟਾਈ ਨਿਰਾਸ਼ਾ, ਕਹੀਆਂ ਵੱਡੀਆਂ ਗੱਲਾਂ

ਬਿਊਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦਾ ਇਜਲਾਸ ਖਤਮ ਹੋ ਚੁੱਕਾ ਹੈ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਕਾਰ ਦੇ ਮੰਤਰੀ ਅਹਿਮ ਮੁੱਦੀਆਂ ‘ਤੇ ਸਾਰਥਿਕ ਚਰਚਾ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਅਤੇ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਪੰਜਾਬ ਵਿੱਚ ਕੋਈ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਫਿਰੋਜ਼ਪੁਰ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੁਰੀ ਤਰ੍ਹਾਂ ਕਤਲ ਕਰ ਦਿੱਤਾ ਹੈ। ਇਸ ਤਰ੍ਹਾਂ ਲਗ ਰਿਹਾ ਹੈ ਕਿ ਪੰਜਾਬ ਗੈਂਗਲੈਂਡ ਦਾ ਰੂਪ ਧਾਰ ਚੁੱਕਾ ਹੈ। ਬਾਜਵਾ ਨੇ ਕਿਹਾ ਕਿ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। 

ਬਾਜਵਾ ਨੇ ਮੁੱਖ ਮੰਤਰੀ ‘ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਦਾ ਇਜਲਾਸ ਦੇ ਦੂਜੇ ਦਿਨ ਵਿਵਹਾਰ ਬਹੁਤ ਗਲਤ ਸੀ ਅਤੇ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਉਹ ਆਪਣੇ ਹੋਸ਼ ਗਵਾ ਬੈਠੇ ਹਨ। ਇਨ੍ਹਾਂ ਹਾਲਾਤਾਂ ਵਿੱਚ ਚਰਚਾ ਕਿਵੇਂ ਹੋ ਸਕਦੀ ਹੈ। ਇਸ ਦੌਰਾਨ ਬਿੱਲ ‘ਤੇ ਸਵਾਲ ਖੜੇ ਕਰਦਿਆਂ ਬਾਜਵਾ ਨੇ ਕਿਹਾ ਕਿ ਇਹ ਕਿਸ ਤਰ੍ਹਾਂ ਦਾ ਬਿੱਲ ਹੈ ਜੋ ਪਲਾਟਾਂ ਨੂੰ ਤਾਂ ਕਾਨੂੰਨੀ ਘੋਸ਼ਿਤ ਕਰਦਾ ਹੈ ਪਰ ਕਲੋਨੀਆਂ ਨੂੰ ਨਹੀਂ। ਪੰਜਾਬ ਵਿੱਚ ਨਸ਼ੀਆਂ ਦਾ ਪੂਰੋ ਬੋਲਬਾਲਾ ਹੈ ਅਤੇ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਸਫਲ ਰਹੀ ਹੈ ਅਤੇ ਜੋ ਸਮਾਂ ਸਰਕਾਰ ਨੇ ਨਸ਼ਾ ਮੁਕਤ ਕਰਨ ਲਈ ਦਿੱਤਾ ਸੀ ਉਹ ਵੀ ਲੰਘ ਗਿਆ ਹੈ। ਇਸ ਸਮੇਂ ਪੰਜਾਬ ਬੁਰੀ ਤਰ੍ਹਾਂ ਕਰਜ਼ੇ ਵਿੱਚ ਫਸਿਆ ਹੋਇਆ ਹੈ ਅਤੇ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ। ਸਾਲ 2024-25 ਦੇ ਅੰਤ ਤੱਕ ਪੰਜਾਬ ਦਾ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ। ਪਰ ਫਿਰ ਵੀ ਇਸ ‘ਤੇ ਕੋਈ ਚਰਚਾ ਨਹੀਂ ਹੋਈ ਹੈ।

ਇਹ ਵੀ ਪੜ੍ਹੋ –  ਅਧਿਆਪਕ ਦਿਹਾੜੇ ‘ਤੇ ਪੰਜਾਬ ਦੇ 77 ਅਧਿਆਪਕਾਂ ਨੂੰ ਮਿਲੇਗਾ ਅਵਾਰਡ !