ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਵੱਲੋਂ ਅੱਜ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਕਾਂਗਰਸ ਵਿੱਚ ਸ਼ਾਮਲ ਹੋੋਣ ਤੋਂ ਪਹਿਲਾਂ ਅੱਜ ਉਨ੍ਹਾਂ ਵੱਲੋਂ ਭਾਰਤੀ ਰੇਲਵੇ (Indian Railway) ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਐਕਸ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਰੇਲਵੇ ਦੀ ਸੇਵਾ ਕਰਨਾ ਮੇਰੇ ਜੀਵਨ ਦਾ ਯਾਦਗਾਰੀ ਅਤੇ ਮਾਣ ਵਾਲਾ ਸਮਾਂ ਰਿਹਾ ਹੈ। ਆਪਣੇ ਜੀਵਨ ਦੇ ਇਸ ਮੋੜ ‘ਤੇ, ਮੈਂ ਆਪਣੇ ਆਪ ਨੂੰ ਰੇਲਵੇ ਸੇਵਾ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ ਅਤੇ ਭਾਰਤੀ ਰੇਲਵੇ ਦੇ ਸਮਰੱਥ ਅਧਿਕਾਰੀਆਂ ਨੂੰ ਆਪਣਾ ਅਸਤੀਫਾ ਪੱਤਰ ਸੌਂਪ ਦਿੱਤਾ ਹੈ। ਦੇਸ਼ ਦੀ ਸੇਵਾ ਕਰਨ ਲਈ ਰੇਲਵੇ ਵੱਲੋਂ ਮੈਨੂੰ ਦਿੱਤੇ ਗਏ ਇਸ ਮੌਕੇ ਲਈ ਮੈਂ ਭਾਰਤੀ ਰੇਲਵੇ ਪਰਿਵਾਰ ਦਾ ਹਮੇਸ਼ਾ ਧੰਨਵਾਦੀ ਰਹਾਂਗੀ।
ਦੱਸ ਦੇਈਏ ਕਿ ਵਿਨੇਸ਼ ਫੋਗਾਟ ਵੱਲੋਂ ਪੈਰਿਸ ਓਲਿੰਪਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਪਰ ਉਨ੍ਹਾਂ ਦੀ ਕਿਸਮਤ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ, ਜਿਸ ਕਰਕੇ ਉਹ ਤਗਮਾ ਜਿੱਤਣ ਵਿੱਚ ਕਾਮਯਾਬ ਨਹੀਂ ਹੋ ਸਕੇ ਸਨ। ਉਨ੍ਹਾਂ ਵੱਲੋਂ ਹੁਣ ਸਿਆਸਤ ਵਿੱਚ ਐਂਟਰੀ ਕੀਤੀ ਜਾ ਰਹੀ ਹੈ। ਉਹ ਕਾਂਗਰਸ ਵਿੱਚ ਸ਼ਾਮਲ ਹੋ ਕੇ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਲੜ ਸਕਦੀ ਹੈ।
ਇਹ ਵੀ ਪੜ੍ਹੋ – ਬੁਰੀ ਤਰ੍ਹਾਂ ਡਿੱਗਿਆ ਭਾਰਤੀ ਸ਼ੇਅਰ ਬਜ਼ਾਰ! ਅਰਬਾਂ ਦਾ ਨੁਕਸਾਨ