India Punjab

ਪੰਜਾਬ ’ਚ ਪੈ ਰਿਹਾ ਭਾਰੀ ਮੀਂਹ! ਸੜਕਾਂ ’ਤੇ ਪਾਣੀ-ਪਾਣੀ, ਅਗਲੇ 24 ਘੰਟਿਆਂ ਲਈ ਅਲਰਟ ਜਾਰੀ

weather update todays weather weather today weather update today

ਬਿਉਰੋ ਰਿਪੋਰਟ: ਪੰਜਾਬ ਵਿੱਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 24 ਘੰਟਿਆਂ ਵਿਚ ਮੌਸਮ ਇਸੇ ਤਰ੍ਹਾਂ ਰਹੇਗਾ। ਚੰਡੀਗੜ੍ਹ-ਮੁਹਾਲੀ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਸੜਕਾਂ ਉੱਤੇ ਪਾਣੀ ਖੜ੍ਹਾ ਹੋ ਗਿਆ ਤੇ ਕਈ ਇਲਾਕਿਆਂ ਵਿੱਚ ਟ੍ਰੈਫਿਕ ਦੀ ਸਮੱਸਿਆ ਪੇਸ਼ ਆ ਰਹੀ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਚੰਡੀਗੜ੍ਹ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਵਿੱਚ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ 11 ਤੋਂ 15 ਸੈਂਟੀਮੀਟਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਉੱਧਰ ਉੜੀਸਾ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਅਗਲੇ 5 ਦਿਨਾਂ ਤੱਕ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਰਹੇਗਾ। ਇਨ੍ਹਾਂ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਦੱਖਣੀ ਕਰਨਾਟਕ, ਦੱਖਣ-ਪੂਰਬੀ ਕਰਨਾਟਕ, ਕੋਂਕਣ ਖੇਤਰ, ਉੱਤਰੀ ਅਤੇ ਦੱਖਣੀ ਗੁਜਰਾਤ ਅਤੇ ਕੱਛ ਦੀ ਖਾੜੀ ਨਾਲ ਲੱਗਦੇ ਤੱਟਵਰਤੀ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।