Punjab

6 ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ 2 ਮੁਲਜ਼ਮ ਆਏ ਪੁਲਿਸ ਅੜਿਕੇ

ਪਠਾਨਕੋਟ ਵਿੱਚ 6 ਸਾਲ ਦੀ ਬੱਚੀ ਨੂੰ ਅਗਵਾ ਕਰਨ ਦੇ ਮਾਮਲੇ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਕਰਦਿਆਂ ਦਿੱਤੀ ਹੈ।

ਡੀਜੀਪੀ ਗੌਰਵ ਯਾਦਵ ਨੇ  ਕਿਹਾ ਕਿ ਪਠਾਨਕੋਟ ਅਗਵਾ ਕਾਂਡ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਅੰਤਰ-ਰਾਜੀ ਕਾਰਵਾਈ ਵਿਚ ਸ਼ਾਨਦਾਰ ਸਹਿਯੋਗ ਲਈ ਡੀਜੀਪੀ ਗੋਆ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਮਲੇ ਵਿੱਚ ਹੋਰ ਸੁਰਾਗ ਲੱਭਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਛੇ ਸਾਲਾ ਬੱਚੇ ਨੂੰ ਦੋ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਸ਼ਹਿਰ ਦੇ ਇੱਕ ਨਾਮੀ ਸਕੂਲ ਵਿੱਚ ਪੜ੍ਹਦੇ ਇਸ ਬੱਚੇ ਨੂੰ ਦੁਪਹਿਰ ਵੇਲੇ ਦੋ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਪਠਾਨਕੋਟ ਪੁਲਿਸ ਦੀ ਤੁਰੰਤ ਕਾਰਵਾਈ ਕਾਰਨ ਕੁਝ ਘੰਟਿਆਂ ਵਿੱਚ ਹੀ ਬੱਚੇ ਦਾ ਬਚਾਅ ਹੋ ਗਿਆ। ਬੱਚੇ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਨੂਰਪੁਰ ਤੋਂ ਬਚਾਇਆ ਗਿਆ ਸੀ।