Punjab

ਪ੍ਰਤਾਪ ਸਿੰਘ ਬਾਜਵਾ ਨੇ ਜ਼ਿਮਨੀ ਚੋਣਾਂ ਦੀ ਖਿੱਚੀ ਤਿਆਰੀ! ਰਾਜ ਕੁਮਾਰ ਚੱਬੇਵਾਲ ‘ਤੇ ਕੱਸੇ ਤੰਜ

ਬਿਊਰੋ ਰਿਪਰੋਟ – ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਜ਼ਿਮਨੀ ਚੋਣਾਂ ਦੀ ਤਿਆਰੀ ਖਿੱਚ ਲਈ ਹੈ। ਇਸ ਦੇ ਤਹਿਤ ਉਹ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਹੁੰਚੇ ਹਨ। ਉਨ੍ਹਾਂ ਵੱਲੋਂ ਚੱਬੇਵਾਲ ਜ਼ਿਮਨੀ ਚੋਣ ਨੂੰ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਰਾਜ ਕੁਮਾਰ ਚੱਬੇਵਾਲ ‘ਤੇ ਜੰਮ ਕੇ ਤੰਜ ਕੱਸੇ। ਬਾਜਵਾ ਨੇ ਕਿਹਾ ਕਿ ਰਾਜ ਕੁਮਾਰ ਚੱਬੇਵਾਲ ਨੇ ਲੋਕਾਂ ਨਾਲ ਧੋਖਾ ਕਰਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹ ਸਿਰ ‘ਤੇ ਕਰਜੇ ਦੀ ਪੰਡ ਰੱਖ ਕੇ ਸਰਕਾਰ ਦਾ ਵਿਰੋਧ ਕਰ ਰਹੇ ਸੀ ਪਰ ਅਗਲੇ ਦਿਨ ਸਰਕਾਰ ਨਾਲ ਖੁਦ ਜਾ ਰਲੇ।

ਬਾਜਵਾ ਨੇ ਕਿਹਾ ਕਿ ਰਾਜ ਕੁਮਾਰ ਚੱਬੇਵਾਲ ਵੱਲੋਂ ਠੱਗੀਆਂ ਮਾਰੀਆਂ ਗਈਆਂ ਸਨ, ਜਿਸ ਕਰਕੇ ਵਿਜੀਲੈਂਸ ਵੱਲੋਂ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਜਿਸ ਤੋਂ ਬਚਣ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹੈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲ਼ੋਂ ਪਰਿਵਾਰ ਖਿਲਾਫ ਰਾਜਨੀਤੀ ਕਰਨ ਦੀਆਂ ਗੱਲਾਂ ਕਹੀਆਂ ਜਾਂਦੀਆਂ ਹਨ ਪਰ ਹੁਣ ਰਾਜ ਕੁਮਾਰ ਚੱਬੇਵਾਲ ਦੇ ਮੁੰਡੇ ਨੂੰ ਟਿਕਟ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ –   ਹਰਿਆਣਾ ਵਿਧਾਨ ਚੋਣਾਂ ਨੂੰ ਲੈ ਕੇ ਆਪ ਲੀਡਰ ਸੰਜੇ ਸਿੰਘ ਦਾ ਵੱਡਾ ਬਿਆਨ, ਕਾਂਗਰਸ ਦੀ ਵਧੀ ਚਿੰਤਾ