Punjab

ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ! 33 ਸਾਲ ਪੁਰਾਣੇ ਮਾਮਲੇ ‘ਚ ਅਦਾਲਤ ਤੋਂ ਲੱਗਾ ਝਟਕਾ

ਬਿਊਰੋ ਰਿਪੋਰਟ – ਸੁਪਰੀਮ ਕੋਰਟ (Supreme Court) ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਸੁਮੇਧ ਸੈਣੀ (Sumedh Saini) ਵੱਲੋਂ ਪੰਜਾਬ ਦੇ ਅਸ਼ਾਂਤ ਦੌਰ ਵਿੱਚ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਦਰਜ ਮਾਮਲੇ ਨੂੰ ਰੱਦ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਨੇ ਵੀ ਸੈਣੀ ਦੀ ਅਪੀਲ ਨੂੰ ਰੱਦ ਕਰ ਦਿੱਤਾ ਸੀ, ਜਿਸ ਕਰਕੇ ਸੈਣੀ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ ਪਰ ਉੱਥੋਂ ਵੀ ਸੈਣੀ ਨੂੰ ਰਾਹਤ ਨਹੀਂ ਮਿਲੀ। 

ਦੱਸ ਦੇਈਏ ਕਿ ਸੁਮੇਧ ਸਿੰਘ ਸੈਣੀ ਸਮੇਤ 6 ਹੋਰਾਂ ਦੇ ਖਿਲਾਫ ਮੋਹਾਲੀ ਦੇ ਮਟੌਰ ਥਾਣੇ ਵਿੱਚ 6 ਮਈ 2020 ਨੂੰ 1991 ਵਿੱਚ ਮੁਲਤਾਨੀ ਨੂੰ ਅਗਵਾ ਕਰ ਕਤਲ ਕਰਨ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਦੋ ਪੁਲਿਸ ਮੁਲਾਜ਼ਮਾਂ ਨੇ ਸਰਕਾਰੀ ਗਵਾਹ ਬਣ ਕੇ ਸੁਮੇਧ ਸੈਣੀ ‘ਤੇ ਕਤਲ ਦਾ ਇਲਜ਼ਾਮ ਲਗਾਇਆ ਸੀ। ਬਲਵੰਤ ਸਿੰਘ ਮੁਲਤਾਨੀ ਚੰਡੀਗੜ੍ਹ ਵਿੱਚ ਉਦਯੋਗਿਕ ਅਕੇ ਸੈਰ-ਸਪਾਟਾ ਵਿਕਾਸ ਨਿਗਮ ਵਿੱਚ ਕੰਮ ਕਰਦੇ ਸਨ ਅਤੇ ਸੁਮੇਧ ਸਿੰਘ ਸੈਣੀ ਉਸ ਸਮੇਂ ਚੰਡੀਗੜ੍ਹ ਦੇ ਐਸਐਸਪੀ ਸਨ।

ਸੈਣੀ ਵੱਲੋਂ ਹਾਈਕੋਰਟ ਵਿੱਚ ਦੋ ਪਟੀਸ਼ਵਾਂ ਪਾਈਆਂ ਗਈਆਂ ਸਨ। ਜਿਨ੍ਹਾਂ ਵਿੱਚੋਂ ਇਕ ਜ਼ਮਾਨਤ ਦੀ ਸੀ ਅਤੇ ਦੂਜੀ ਮਾਮਲਾ ਰੱਦ ਕਰਨ ਦੀ ਪਰ ਹਾਈਕੋਰਟ ਨੇ ਦੋਵਾਂ ਨੂੰ ਰੱਦ ਕਰ ਦਿੱਤਾ ਸੀ ਜਿਸ ਤੋਂ ਬਾਅਦ ਉਹ ਸੁਪਰੀਮ ਕੋਰਟ ਵਿੱਚ ਪਹੁੰਚ ਗਏ ਸਨ। 

ਜਦੋਂ 1991 ਵਿਚ ਸੈਣੀ ‘ਤੇ ਹਮਲਾ ਹੋਇਆ ਸੀ ਤਾਂ ਉਸ ਹਮਲੇ ਵਿੱਚ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ ਸਨ ਅਤੇ ਸੈਣੀ ਜਖਮੀ ਹੋ ਗਿਆ ਸੀ। ਇਸ ਕੇਸ ਦੇ ਮਾਮਲੇ ਵਿੱਚ ਪੁਲਿਸ ਨੇ ਸਾਬਕਾ ਆਈਏਆਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਸੈਣੀ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਰੱਖਿਆ ਸੀ ਅਤੇ ਫਿਰ ਕਿਹਾ ਕਿ ਉਹ ਫਰਾਰ ਹੋ ਗਿਆ।  ਪਰ ਇਸ ਦੇ ਉਲਟ ਪਰਿਵਾਰਿਕ ਮੈਂਬਰਾਂ ਨੇ ਕਿਹਾ ਸੀ ਕਿ ਬਲਵੰਤ ਸਿੰਘ ਦੀ ਮੌਤ ਪੁਲਿਸ ਦੇ ਤਸ਼ੱਦਦ ਕਾਰਨ ਹੋਈ ਹੈ।  2008 ਵਿੱਚ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿੱਚ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ 2008 ਵਿੱਚ ਸੀਬੀਆਈ ਨੇ ਸੈਣੀ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ –  ਹਰਿਆਣਾ ਵਿਧਾਨ ਸਭਾ ਚੋਣ: ਭਾਜਪਾ ਦੀ ਦੂਜੀ ਸੂਚੀ ਜਾਰੀ, 21 ਨਾਵਾਂ ਦਾ ਐਲਾਨ, ਪਿਹੋਵਾ ਤੋਂ ਟਿਕਟ ਬਦਲੀ