India

ਹਰਿਆਣਾ ਵਿਧਾਨ ਸਭਾ ਚੋਣਾਂ: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਸੂਚੀ

ਹਰਿਆਣਾ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 19 ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਕਾਲਕਾ ਤੋਂ ਓਪੀ ਗੁੱਜਰ, ਪੰਚਕੂਲਾ ਤੋਂ ਪ੍ਰੇਮ ਗਰਗ, ਅੰਬਾਲਾ ਸ਼ਹਿਰ ਤੋਂ ਕੇਤਨ ਸ਼ਰਮਾ ਅਤੇ ਪਾਣੀਪਤ ਸ਼ਹਿਰ ਤੋਂ ਰਿਤੂ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਸੂਚੀ ਵਿੱਚ ਜੀਂਦ ਤੋਂ ਵਜ਼ੀਰ ਸਿੰਘ ਢਾਂਡਾ, ਨਲਵਾ ਤੋਂ ਉਮੇਸ਼ ਸ਼ਰਮਾ ਅਤੇ ਦਾਦਰੀ ਤੋਂ ਧਨਰਾਜ ਕੁੰਡੂ ਦੇ ਨਾਂ ਸ਼ਾਮਲ ਹਨ।

‘ਆਪ’ ਨੇ ਮੰਗਲਵਾਰ ਨੂੰ ਚੌਥੀ ਅਤੇ ਬੁੱਧਵਾਰ ਨੂੰ ਪੰਜਵੀਂ ਸੂਚੀ ਜਾਰੀ ਕੀਤੀ ਸੀ। ‘ਆਪ’ ਨੇ ਕਵਿਤਾ ਦਲਾਲ ਨੂੰ ਜੁਲਾਨਾ ਤੋਂ ਕਾਂਗਰਸ ਉਮੀਦਵਾਰ ਅਤੇ ਓਲੰਪੀਅਨ ਵਿਨੇਸ਼ ਫੋਗਾਟ ਦੇ ਖਿਲਾਫ ਮੈਦਾਨ ‘ਚ ਉਤਾਰਿਆ ਹੈ। ਪਾਰਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਲਾਡਵਾ ਸੀਟ ਤੋਂ ਭਾਜਪਾ ਉਮੀਦਵਾਰ ਨਾਇਬ ਸਿੰਘ ਸੈਣੀ ਦੇ ਮੁਕਾਬਲੇ ਜੋਗਾ ਸਿੰਘ ਨੂੰ ਟਿਕਟ ਦਿੱਤੀ ਹੈ।

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਦੀ ਗੱਲ ਬੇਸ਼ੱਕ ਚੱਲ ਰਹੀ ਸੀ ਪਰ ਦੋਵਾਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ 90 ਸੀਟਾਂ ਲਈ 5 ਅਕਤੂਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।