ਅੰਮ੍ਰਿਤਸਰ (Amritsar) ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਈਆ ਹੈ। ਇਕ ਘਰ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ ਅਤੇ ਗੁਰੂ ਸਾਹਿਬ ਦੇ ਸਰੂੁਪ ਨੂੰ ਜਾਂਚ ਤੋਂ ਬਾਅਦ ਕਬਜ਼ੇ ਵਿਚ ਲੈ ਲਿਆ ਗਿਆ। ਇਸ ਸਬੰਧੀ ਨਹਿੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਜਿਸ ਘਰ ਵਿੱਚ ਗੁਰੂ ਸਾਹਿਬ ਜੀ ਦਾ ਸਰੂਪ ਰੱਖਿਆ ਸੀ ਉੱਸ ਘਰ ਵਿੱਚ ਇਸਾਈ ਧਰਮ ਦਾ ਪ੍ਰਚਾਰ ਹੋ ਰਿਹਾ ਸੀ।
ਦੱਸ ਦੇਈਏ ਕਿ ਇਹ ਘਟਨਾ ਵਾਈਟ ਐਵੇਨਿਊ ਦੀ ਹੈ। ਇਸ ਘਰ ਦਾ ਮਾਲਕ ਜੋਗਿੰਦਰ ਸਿੰਘ ਹੈ ਜੋ ਇਸਾਈ ਧਰਮ ਅਪਣਾ ਚੁੱਕਾ ਹੈ। ਸਤਿਕਾਰ ਕਮੇਟੀ ਨੂੰ ਸੂਚਨਾ ਮਿਲੀ ਸੀ ਕਿ ਇਸ ਘਰ ਵਿਚ ਇਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੁਸ਼ੋਭਿਤ ਕੀਤਾ ਗਿਆ ਹੈ, ਜਦਕਿ ਦੂਜੇ ਪਾਸੇ ਇਸ ਘਰ ਵਿਚ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾਂਦਾ ਹੈ।
ਨਿਹੰਗ ਜਥੇਬੰਦੀਆਂ ਅਤੇ ਸਤਿਕਾਰ ਕਮੇਟੀ ਦੇ ਪਹੁੰਚਣ ‘ਤੇ ਘਰ ‘ਚ ਹੰਗਾਮਾ ਸ਼ੁਰੂ ਹੋ ਗਿਆ। ਜਿਸ ਤੋਂ ਬਾਅਦ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਕਮਰੇ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਸੀ, ਨੇੜੇ ਹੀ ਇੱਕ ਬਾਥਰੂਮ ਸੀ ਅਤੇ ਉਸ ਕਮਰੇ ਵਿੱਚ ਪੁਰਾਣੀਆਂ ਬੇਕਾਰ ਚੀਜ਼ਾਂ ਰੱਖੀਆਂ ਹੋਈਆਂ ਸਨ। ਜਦੋਂ ਕਿ ਈਸਾਈ ਧਰਮ ਦਾ ਪ੍ਰਚਾਰ ਕਰਨ ਵਾਲੇ ਕਮਰੇ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਸੀ।
ਸਤਿਕਾਰ ਕਮੇਟੀ ਵੱਲੋਂ ਪੁਲਿਸ ਕੋਲੋ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ ਪਰ ਪੁਲਿਸ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸਤਿਕਾਰ ਸਹਿਤ ਭੇਜ ਦਿੱਤਾ ਹੈ ਅਤੇ ਦੋਵੇਂ ਪੱਖਾਂ ਦੇ ਬਿਆਨ ਲਏ ਜਾਣਗੇ। ਜੇਕਰ ਕਾਨੂੰਨ ਮੁਤਾਬਕ ਕਾਰਵਾਈ ਬਣੀ ਤਾਂ ਜ਼ਰੂਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ – ਭਾਰਤੀ ਫੌਜ ਨੇ 2 ਜਵਾਨਾਂ ਦੀ ਸ਼ਹਾਦਤ ਦਾ ਲਿਆ ਬਦਲਾ! 5 ਅੱਤਵਾਦੀ ਕੀਤੇ ਢੇਰ