ਬਿਊਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਦੇ ਅਮਰਗੜ੍ਹ (Amargarh) ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjanmajra) ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਜ਼ਿਲ੍ਹਾ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਵੱਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਉਹ ਹੁਣ ਹਾਈਕੋਰਟ ਵਿੱਚ ਜਾ ਸਕਦੇ ਹਨ। ਦੱਸ ਦੇਈਏ ਕਿ ਉਨ੍ਹਾਂ ਖਿਲਾਫ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੀ ਮਾਮਲਾ ਦਰਜ ਹੈ।
ਇਹ ਦੱਸਣਾ ਜ਼ਰੂਰੀ ਹੈ ਤਿ 6 ਦਸੰਬਰ 2023 ਨੂੰ ਗੱਜਣਮਾਜਰਾ ਨੂੰ ਈ.ਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਉਹ ਲਗਾਤਾਰ ਜੇਲ੍ਹ ਵਿਚ ਬੰਦ ਹਨ। ਗੱਜਣਮਾਜਰਾ ਨੇ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਤੋਂ ਵਾਪਸ ਲੈ ਲਿਆ ਸੀ। ਜਿਸ ਤੋਂ ਬਾਅਦ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ – ਪੰਜਵੀਂ ਵਾਰ ਵਧੀ SGPC ਲਈ ਵੋਟਾਂ ਬਣਾਉਣ ਦੀ ਤਰੀਕ !