ਬਿਊਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅੰਮਿਤ ਸ਼ਾਹ (Home Minister Amit Shah) ਨੇ ‘ਇਕ ਰਾਸ਼ਟਰ, ਇਕ ਚੋਣ’ (One Nation One Election) ਨੂੰ ਮੌਜੂਦ ਕਾਰਜਕਾਲ ਵਿਚ ਲਾਗੂ ਕਰਨ ਦੀ ਗੱਲ ਨੂੰ ਫਿਰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ (NDA Government) ਇਸ ਨੂੰ ਲਾਗੂ ਕਰੇਗੀ। ਦੱਸ ਦੇਈਏ ਕਿ ਅਮਿਤ ਸ਼ਾਹ ਨੇ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ‘ਤੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਇਹ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਸ ਲਈ ਯੋਜਨਾ ਤਿਆਰ ਕਰ ਰਹੀ ਹੈ। ਇਸ ਤੋਂ ਪਹਿਲਾਂ ਲਾਲ ਕਿਲ੍ਹੇ ਤੋਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਵੱਲੋਂ ਵੀ ਇਸ ਦੀ ਜ਼ੋਰਦਾਰ ਸ਼ਬਦਾਂ ਵਿਚ ਵਕਾਲਤ ਕੀਤੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਲਗਾਤਾਰ ਦੇਸ਼ ਵਿਚ ਹੋ ਰਹੀਆਂ ਚੋਣਾਂ ਦੇਸ਼ ਦੀ ਤਰੱਕੀ ਵਿਚ ਰੁਕਾਵਟ ਬਣ ਰਹੀਆਂ ਹਨ।
ਦੱਸ ਦੇਈਏ ਕਿ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਵੀ ਇਹ ਵਾਅਦਾ ਕੀਤਾ ਸੀ। ਇਸ ਤੋਂ ਪਹਿਲਾ ਨਰਿੰਦਰ ਮੋਦੀ ਦੇ ਦੂਜੇ ਕਾਰਜਕਾਲ ਵਿਚ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਿਚ ਬਣਾਈ ਕਮੇਟੀ ਨੇ ਵੀ ਇਸ ਸਾਲ ਮਾਰਚ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਸੀ।
ਜੇਕਰ ਚੋਣਾਂ ਇਕੋ ਸਮੇਂ ਹੋਣਗੀਆਂ ਤਾਂ ਪੂਰੇ ਦੇਸ਼ ਦੇ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ, ਲੋਕ ਸਭਾ ਚੋਣਾਂ, ਨਗਰਪਾਲਿਕਾਵਾਂ ਅਤੇ ਪੰਚਾਇਤਾਂ ਵਰਗੀਆਂ ਸਥਾਨਕ ਸੰਸਥਾਵਾਂ ਲਈ ਇੱਕੋ ਸਮੇਂ ਹੋਣਗੀਆਂ।
ਇਹ ਵੀ ਪੜ੍ਹੋ – ਕਾਂਗਰਸ ਨੇ ਸਰਕਾਰ ਦਾ ਕੀਤਾ ਪਿੱਟ ਸਿਆਪਾ! ਕੀਤੇ ਰੋਸ ਪ੍ਰਦਰਸ਼ਨ