India

ਆਤਿਸ਼ੀ ਇਸ ਦਿਨ ਚੁੱਕ ਸਕਦੀ ਸਹੁੰ! LG ਨੇ ਰਾਸ਼ਟਰਪਤੀ ਨੂੰ ਭੇਜਿਆ ਪ੍ਰਸਤਾਵ

ਬਿਊਰੋ ਰਿਪਰੋਟ – ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ (LG Vinay Kumar SekSena)  ਨੇ ਅਰਵਿੰਦ ਕੇਜਰੀਵਾਲ (Arvind Kejriwal) ਦੇ ਅਸਤੀਫੇ ਨੂੰ ਮਨਜ਼ੂਰੀ ਲਈ ਰਾਸ਼ਟਰਪਤੀ ਦਰੌਪਦੀ ਮੁਰਮੂ (Draupadi Murmu) ਕੋਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੀਂ ਬਣਨ ਵਾਲੀ ਮੁੱਖ ਮੰਤਰੀ ਆਤਿਸ਼ੀ ਦੇ ਸਹੁੰ ਚੁੱਕਣ ਲਈ 21 ਸਤੰਬਰ ਦੇ ਪ੍ਰਸਤਾਵ ਵੀ ਭੇਜਿਆ ਹੈ।

ਦੱਸ ਦੇਈਏ ਕਿ 17 ਸਤੰਬਰ ਨੂੰ ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਹੋਈ ਮੀਟਿੰਗ ਵਿਚ ਆਤਿਸ਼ੀ ਮਾਰਲੇਨਾ ਨੂੰ ਨਵਾਂ ਮੁੱਖ ਮੰਤਰੀ ਚੁਣਿਆ ਗਿਆ ਸੀ। ਉਨ੍ਹਾਂ ਦੇ ਆਗੂ ਚੁਣੇ ਜਾਣ ਤੋਂ ਬਾਅਦ ਕੇਜਰੀਵਾਲ ਨੇ ਆਪਣਾ ਅਸਤੀਫਾ ਉਪ ਰਾਜਪਾਲ ਨੂੰ ਸੌਂਪ ਦਿੱਤਾ। ਇਨ੍ਹ ਦੱਸਣਾ ਜ਼ਰੂਰੀ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ਤਿਹਾੜ ਜੇਲ੍ਹ ਬੰਦ ਸਨ। ਕੇਜਰੀਵਾਲ ਦੇ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਸੀ।

ਇਹ ਵੀ ਪੜ੍ਹੋ –  ਹਰਿਆਣਾ ’ਚ ਕਾਂਗਰਸ ਦਾ ਮੈਨੀਫੈਸਟੋ ਜਾਰੀ! ਗ਼ਰੀਬਾਂ ਨੂੰ ਪਲਾਟ, ਮੁਫ਼ਤ ਬਿਜਲੀ ਤੇ 25 ਲੱਖ ਤੱਕ ਦੇ ਇਲਾਜ ਸਣੇ 7 ਗਰੰਟੀਆਂ