Punjab

ਪੁਲਿਸ ਨੇ ਪੰਜ ਅਧਿਕਾਰੀ ਤੇ ਕੀਤਾ ਐਕਸ਼ਨ! SSP ਨੇ ਲਾਪਰਵਾਹੀ ਵਰਤਣ ਤੇ ਕੀਤੀ ਕਾਰਵਾਈ

ਬਿਊਰੋ ਰਿਪੋਰਟ – ਜਲੰਧਰ ਦਿਹਾਤੀ ਪੁਲਿਸ (Jalandhar Rural Police) ਨੇ ਆਪਣੇ ਹੀ ਮੁਲਾਜ਼ਮਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿਚ ਲਾਪਰਵਾਹੀ ਵਰਤਣ ਕਰਕੇ ਕੀਤੀ ਗਈ ਹੈ। ਏਐਸਆਈ ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਹੈੱਡ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਆਰੀਅਨਪ੍ਰੀਤ ਸਿੰਘ ਅਤੇ ਏਐਸਆਈ/ਐਲਆਰ ਜਸਵਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਇਹ ਜਾਣਕਾਰੀ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਪ੍ਰੀਤ ਸਿੰਘ ਖੱਖ (SSP Harpreer Singh Khakk) ਨੇ ਦਿੱਤੀ ਹੈ।

ਐਸਐਸਪੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਤਿੰਨ ਥਾਣੇਦਾਰ ਅਤੇ ਇਕ ਕਾਂਸਟੇਬਲ ਅਤੇ ਇਕ ਹਲਵਾਰਦਾਰ ਵਿਰੁੱਧ ਐਕਸ਼ਨ ਲਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ੇ ਸਬੰਧੀ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਪਰ ਇਹ ਅਧਿਕਾਰੀ ਲਗਾਤਾਰ ਲਾਪਰਵਾਹੀ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਕਾਸੋ ਅਪਰੇਸ਼ਨ ਕਰਕੇ ਕਈ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ ਪਰ ਇਨ੍ਹਾਂ ਅਧਿਕਾਰੀਆਂ ਨੇ ਉਨ੍ਹਾਂ ਵਿਰੁੱਧ ਵੀ ਬਣਦੀ ਕਾਰਵਾਈ ਨਹੀਂ ਕੀਤੀ। ਲੋਕਾਂ ਨੇ ਲਵਲਪੁਰ ਚੌਕੀ ਇੰਚਾਰਜ ਨੂੰ ਸ਼ਿਕਾਇਤਾਂ ਦਿੱਤੀਆਂ ਪਰ ਕੋਈ ਕਾਰਵਾਈ ਨਹੀਂ ਹੋਈ। ਇਸੇ ਤਰ੍ਹਾਂ ਹੀ ਭੋਗਪੁਰ ਦੇ ਥਾਣੇਦਾਰ ਨੇ ਵੀ ਆਪਣਾ ਫਰਜ਼ ਨਿਭਾਉਣ ਤੋਂ ਕੁਤਾਹੀ ਵਰਤੀ ਹੈ। ਲੋਹੀਆਂ ਥਾਣੇ ਵਿੱਚ ਅਵਤਾਰ ਸਿੰਘ ਨਾਮਕ ਐਸਐਚਓ ਨੇ 307 ਦੇ ਕੇਸ ਦੀ ਜਾਂਚ ਵਿੱਚ ਢਿੱਲ ਮੱਠ ਕੀਤੀ। ਜਿਸ ਤੋਂ ਬਾਅਦ ਪੂਰੀ ਤਰ੍ਹਾਂ ਸੋਚ ਵਿਚਾਰ ਕੇ ਪੁਲਿਸ ਵਿਭਾਗ ਵੱਲੋਂ ਐਕਸ਼ਨ ਲਿਆ ਗਿਆ ਹੈ।

ਇਹ ਵੀ ਪੜ੍ਹੋ –  ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮ ਸਰਕਾਰ ਖ਼ਿਲਾਫ ਅੜੇ, 21 ਅਕਤੂਬਰ ਤੋਂ ਬੱਸਾਂ ਹੋਣਗੀਆਂ ਬੰਦ