Punjab

ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਦੀ ਬੱਲੇ-ਬੱਲੇ! ਮਿਉਂਸਪਲ ਕਮੇਟੀ ਪ੍ਰਧਾਨ ਪਾਰਟੀ ’ਚ ਸ਼ਾਮਲ

ਬਿਉਰੋ ਰਿਪੋਰਟ: ਬਰਨਾਲਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਤਾਕਤ ਮਿਲੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਰਨਾਲਾ ਮਿਉਂਸਿਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਅਤੇ ਸਮਾਜ ਸੇਵੀ ਕੁਲਵੰਤ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।

Image

ਇਸ ਮੌਕੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕਰਕੇ ਦਿੱਤੀ ਹੈ।