Punjab

24 ਸਾਲ ਬਾਅਦ ਵਿਦੇਸ਼ ਤੋਂ ਪਰਤਿਆ ਵਿਅਕਤੀ! ਸੰਤ ਸੀਚੇਵਾਲ ਦਾ ਕੀਤਾ ਧੰਨਵਾਦ

ਬਿਊਰੋ ਰਿਪੋਰਟ – ਲੇਬਨਾਨ (Lebnaan) ਵਿਚ ਪਿਛਲੇ 24 ਸਾਲਾ ਤੋਂ ਫਸੇ ਗੁਰਤੇਜ ਸਿੰਘ ਦੀ ਵਤਨ ਵਾਪਸੀ ਹੋਈ ਹੈ। ਉਸ ਨੇ ਦੇਸ਼ ਪਰਤਣ ਤੋਂ ਬਾਅਦ ਸਭ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Balbir Singh Seechewal) ਦਾ ਧੰਨਵਾਦ ਕੀਤਾ ਹੈ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਨੇ ਦੇਸ਼ ਪਰਤਣ ਦੀ ਉਮੀਦ ਛੱਡ ਦਿੱਤੀ ਸੀ। ਪਰ ਸੰਤ ਸੀਚੇਵਾਲ ਜੀ ਦੇ ਯਤਨਾ ਸਦਕਾ ਉਹ ਅੱਜ ਦੇਸ਼ ਵਾਪਸ ਪਰਤਿਆ ਹੈ। ਉਸ ਨੇ ਕਿਹਾ ਕਿ ਅੱਜ ਉਸ ਦਾ ਦੂਜਾ ਜਨਮ ਹੋਇਆ ਹੈ।

ਗੁਰਤੇਜ ਸਿੰਘ ਨੇ ਦੱਸਿਆ ਕਿ ਉਹ 24 ਸਾਲਾਂ ਤੋਂ ਲਿਬਨਾਨ ਵਿਚ ਫਸਿਆ ਸੀ ਅਤੇ ਉਸ ਨੂੰ 1 ਲੱਖ ਰੁਪਏ ਲੈ ਕੇ ਟਰੈਵਲ ਏਜੰਟ ਨੇ ਲਿਬਨਾਨ ਭੇਜਿਆ ਸੀ। ਉਸ ਨੇ ਕਿਹਾ ਕਿ ਇੰਨੇ ਸਾਲ ਪਹਿਲਾਂ ਉਸ ਨੇ ਬਹੁਤ ਮੁਸ਼ਕਲ ਨਾਲ 1 ਲੱਖ ਰੁਪਏ ਇਕੱਠੇ ਕੀਤੇ ਸਨ। ਦੱਸ ਦੇਈਏ ਕਿ ਗੁਰਤੇਜ ਸਿੰਘ 33 ਸਾਲ ਦਾ ਸੀ ਜਦੋਂ ਉਹ ਆਪਣੇ ਦੋ ਛੋਟੇ ਬੱਚਿਆਂ ਨੂੰ ਛੱਡ ਕੇ 2001 ਵਿੱਚ ਵਿਦੇਸ਼ ਚਲਾ ਗਿਆ ਸੀ। ਉਸ ਨੇ ਦੱਸਿਆ ਕਿ ਉਸ ਦਾ 2006 ਵਿਚ ਪਾਸਪੋਰਟ ਗੁੰਮ ਹੋ ਗਿਆ ਸੀ, ਜਿਸ ਕਰਕੇ ਉਸ ਵਾਪਸ ਨਹੀਂ ਆ ਸਕਿਆ। ਕਈ ਕੋਸ਼ਿਸ਼ਾਂ ਦੇ ਬਾਵਜੂਦ ਉਸ ਲਈ ਪਾਸਪੋਰਟ ਬਣਵਾਉਣਾ ਮੁਸ਼ਕਲ ਹੋ ਰਿਹਾ ਸੀ ਕਿਉਂਕਿ ਪਾਸਪੋਰਟ ਕਾਫੀ ਸਮਾਂ ਪਹਿਲਾਂ ਬਣਿਆ ਸੀ। ਉਸ ਨੇ ਕਿਹਾ ਕਿ ਜਦੋਂ ਉਸ ਨੂੰ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਪਾਸਪੋਰਟ ਨਹੀਂ ਮਿਲਿਆ ਤਾਂ ਉਸ ਨੇ ਵਾਪਸ ਆਉਣ ਦੀ ਉਮੀਦ ਛੱਡ ਦਿੱਤੀ ਸੀ।

ਇਹ ਵੀ ਪੜ੍ਹੋ –  23 ਸਤੰਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਰਹੇਗੀ ਸਰਕਾਰੀ ਛੁੱਟੀ!